11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ 'ਖਾਦਾਂ ਦੀ ਸੰਤੁਲਿਤ ਵਰਤੋਂ' ਵਿਸ਼ੇ 'ਤੇ ਸੈਮੀਨਾਰ <br/>

Ad Position 21
No active advertisement
ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਖੇਤੀਬਾੜੀ ਵਿਭਾਗ ਦੁਆਰਾ ਕਰਵਾਏ ਸੈਮੀਨਾਰ ਦੌਰਾਨ ਆਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ | ਨਾਲ ਸਟਾਫ ਮੈਂਬਰ ਨਜ਼ਰ ਆ ਰਹੇ ਹਨ | ਤਸਵੀਰ : ਹਰਜੀਤ ਸਿੰਘ <br/> 20-05-2026
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਆਈ. ਸੀ. ਏ. ਆਰ. ਕੇਂਦਰੀ ਆਲੂ ਖੋਜ ਸੰਸਥਾ ਜਲੰਧਰ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਸਹਿਯੋਗ ਨਾਲ 'ਖਾਦਾਂ ਦੀ ਸੰਤੁਲਿਤ ਵਰਤੋਂ 'ਤੇ ਤੀਬਰ ਮੁਹਿੰਮ' ਵਿਸ਼ੇ 'ਤੇ ਕਿਸਾਨਾਂ ਅਤੇ ਬੀ. ਐੱਸ. ਸੀ. ਖੇਤੀਬਾੜੀ ਦੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੈਮੀਨਾਰ ਦੀ ਸ਼ੁਰੂਆਤ ਕੇਂਦਰੀ ਆਲੂ ਖੋਜ ਸੰਸਥਾ ਦੇ ਸੀਨੀਅਰ ਵਿਗਿਆਨੀ ਡਾ. ਪਿ੍ੰਸ ਕੁਮਾਰ ਵਲੋਂ 'ਆਲੂ ਉਤਪਾਦਨ 'ਚ ਸੰਤੁਲਿਤ ਪੌਸ਼ਟਿਕ ਤੱਤ ਪ੍ਰਬੰਧਨ' ਵਿਸ਼ੇ 'ਤੇ ਦਿੱਤੇ ਗਏ ਭਾਸ਼ਣ ਨਾਲ ਹੋਈ | ਉਨ੍ਹਾਂ ਆਲੂ ਦੇ ਬੀਜ ਉਤਪਾਦਨ 'ਚ ਪੰਜਾਬ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਸਿਹਤਮੰਦ ਅਤੇ ਬਿਮਾਰੀ ਮੁਕਤ ਬੀਜ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ 'ਚ ਵਿਗਿਆਨਕ ਆਲੂ ਬੀਜ ਉਤਪਾਦਨ ਜ਼ਰੂਰੀ ਹੈ | ਪਿ੍ੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਅਤੇ ਕਿਸਾਨਾਂ ਦੇ ਲਾਭ ਲਈ ਅਜਿਹੇ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਉਣ ਲਈ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਸੈਮੀਨਾਰ ਦੌਰਾਨ ਦੂਜਾ ਲੈਕਚਰ ਉਪਰੋਕਤ ਸੰਸਥਾ ਦੇ ਸੀਨੀਅਰ ਵਿਗਿਆਨੀ ਡਾ. ਬ੍ਰਜੇਸ਼ ਨਾਰੇ ਵਲੋਂ 'ਖੇਤੀਬਾੜੀ 'ਚ ਏ. ਆਈ. ਅਤੇ ਮਕੈਟਰੋਨਿਕਸ' ਵਿਸ਼ੇ 'ਤੇ ਦਿੱਤਾ ਗਿਆ | ਉਨ੍ਹਾਂ ਨੇ ਪ੍ਰੀਸੀਜ਼ਨ ਐਗਰੀਕਲਚਰ ਵਿਦ ਮਕੈਟਰੋਨਿਕਸ ਐਂਡ ਰੋਬੋਟਿਕਸ, ਆਈ. ਓ. ਟੀ. ਅਧਾਰਿਤ ਫਾਰਮ ਆਟੋਮੇਸ਼ਨ, ਮਸ਼ੀਨ ਵਿਜ਼ਨ ਅਤੇ ਏ. ਆਈ. ਅਤੇ ਬਲਾਕ ਚੇਨ ਤਕਨਾਲੋਜੀ ਦੇ ਉਪਯੋਗ ਬਾਰੇ ਚਰਚਾ ਕੀਤੀ | ਸੈਮੀਨਾਰ 'ਚ ਮੌਜ਼ੂਦ ਕਿ੍ਸ਼ੀ ਵਿਗਿਆਨ ਕੇਂਦਰ ਦੇ ਪ੍ਰੋਫੈਸਰ ਡਾ. ਰਮਿੰਦਰ ਕੌਰ ਹੁੰਦਲ ਅਤੇ ਡਾ. ਰਾਜਨ ਭੱਟ ਨੇ ਕਿਸਾਨਾਂ ਨੂੰ ਖੇਤੀਬਾੜੀ 'ਚ ਖਾਦਾਂ ਦੀ ਸਮਝਦਾਰੀ ਅਤੇ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ | ਜਦਕਿ ਐਸੋਸੀਏਟ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਉਤਪਾਦਨ ਅਤੇ ਵਾਤਾਵਰਣ ਸੰਭਾਲ ਲਈ ਵਿਗਿਆਨਕ ਪੌਸ਼ਟਿਕ ਤੱਤ ਪ੍ਰਬੰਧਨ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਭਾਗ ਮੁਖੀ ਡਾ. ਗੁਰਬਖਸ਼ ਸਿੰਘ, ਡਾ. ਕੰਵਲਜੀਤ ਸਿੰਘ, ਡਾ. ਅਮਰਜੀਤ ਕੌਰ, ਡਾ. ਲਵਲੀਨ ਕੌਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜਗਤ ਜੋਤੀ ਸਕੂਲ ਜੋੜਾ ਫਾਟਕ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ <br/> ਅਗਲੀ ਖ਼ਬਰ ਅਖੰਡ ਕੀਰਤਨੀ ਜਥਾ (ਇੰਟਰਨੈਸ਼ਨਲ) ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਤੇ ਖ਼ਾਲਸਾਈ ਪ੍ਰੰਪਰਾਵਾਂ ਨੂੰ ਸਮਰਪਿਤ ਹੈ-ਜਥੇਦਾ...
Ad Position 24