15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅੰਮਿ੍ਤਸਰ ਬੱਸ ਅੱਡੇ ਵਿਖੇ ਕੱਚੇ ਕਾਮਿਆਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 21-05-2026
ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅੱਜ ਪੂਰੇ ਪੰਜਾਬ ਦੇ ਬੱਸ ਸਟੈਂਡਾਂ ਉਪਰ 2 ਘੰੰਟੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜੁਗਰਾਜ ਸਿੰਘ ਨੇ ਦਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 4 ਸਾਲ ਤੋਂ ਵੱਧ ਸਮਾਂ ਬੀਤਦਾ ਗਿਆ ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਾਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਣ ਵੱਲ ਨੂੰ ਵੱਧ ਰਹੀ ਹੈ ਸਰਕਾਰ ਯੂਨੀਅਨ ਦੇ ਵਰਕਰ ਅਤੇ ਆਗੂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਜਾਇਜ਼ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ ਲੋਕਤੰਤਰ ਦਾ ਘਾਣ ਕਰਕੇ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਸੰਵਿਧਾਨਕ ਰੂਪ ਵਿਚ ਆਵਾਜ਼ ਬੁਲੰਦ ਕਰਦੇ ਮੁਲਾਜ਼ਮਾਂ ਨੂੰ ਘਰਾਂ ਤੋਂ ਚੁੱਕ ਕੇ ਨਾਜਾਇਜ਼ 307 ਵਰਗੀਆਂ ਧਰਾਵਾਂ ਲਗਾ ਕੇ ਬੰਦ ਕਰਕੇ ਤਸ਼ੱਦਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣਜੇਕਰ ਸਰਕਾਰ ਨੇ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਵਲੋਂ ਕਰਵਾਈ ਜਾ ਰਹੀ ਹੈ ਜੁਲਾਈ ਤੇ ਸਤੰਬਰ ਇਨਟੇਕ ਦੀ ਤਿਆਰੀ- ਮਨਪ੍ਰੀਤ ਸਿੰਘ ਸਿੱਧੂ <br/> ਅਗਲੀ ਖ਼ਬਰ ਕੈਮਿਸਟਾਂ ਦੀ ਹੜਤਾਲ ਮੌਕੇ ਧੜੇਬੰਦੀ ਖੁੱਲ੍ਹ ਕੇ ਆਈ ਸਾਹਮਣੇ <br/>
Ad Position 24