ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)-ਬੀਤੀ ਰਾਤ ਇੱਥੇ ਸਿਵਲ ਲਾਈਨ ਦੇ ਪਾਸ਼ ਖੇਤਰ ਤੇ ਸਰਕਾਰੀ ਕੁੜੀਆਂ ਦੇ ਕਾਲਜ਼ ਦੇ ਬਾਹਰ ਅੱਧੀ ਰਾਤ ਨੂੰ ਕਾਰ ਸਵਾਰਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਕਾਰ ਸਵਾਰ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਦੂਜੇ 2 ਹੋਰਾਂ ਦੀ ਭਾਲ ਜ਼ਾਰੀ ਹੈ | ਮਿਲੇ ਵੇਰਵਿਆਂ ਅਨੁਸਾਰ ਬੀਤੀ 16-17 ਮਈ ਦੀ ਅੱਧੀ ਰਾਤ ਨੂੰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰੂਪ ਰਾਣੀ ਸਰਕਾਰੀ ਕਾਲਜ਼ ਦੇ ਗੇਟ ਨੇੜੇ ਅਸਲੇ ਨਾਲੋਂ ਤਿੰਨ ਫਾਇਰ ਕੀਤੇ ਗਏ ਹਨ ਜੋ ਕਿ ਗੱਡੀ ਐੱਮ.ਜੀ. ਹੈਕਟਰ 'ਚ ਸਵਾਰ ਨੌਜਵਾਨਾ ਦੀ ਸ਼ਨਾਖਤ ਪਿ੍ੰਸ ਪੁਰੀ ਵਾਸੀ ਨਿਊ ਗੋਪਾਲ ਨਗਰ ਖੰਡਵਾਲਾ, ਮੇਹਰ ਜਨੇਜਾ ਵਾਸੀ ਛੇਰਹਟਾ ਤੇ ਰੌਣਕ ਹਾਲ ਬਾਜ਼ਾਰ ਵਜੋਂ ਹੋਈ ਹੈ ਜਿਨ੍ਹਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਇਨ੍ਹਾਂ ਨੇ ਅਸਲੇ ਨਾਲ ਫਾਇਰ ਕਰਕੇ ਆਮ ਜਨਤਾ ਦੀ ਜਾਨ ਨੂੰ ਖਤਰੇ 'ਚ ਪਾਇਆ ਹੈ | ਲੋਕਾਂ 'ਚ ਇਸ ਘਟਨਾ ਨਾਲ ਲੋਕਾਂ 'ਚ ਦਹਿਸ਼ਤ ਪਾਈ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ 'ਚੋਂ ਪਿੰ੍ਰਸ ਪੁਰੀ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ | ਪੁਲਿਸ ਅਨੁਸਾਰ ਪਿ੍ੰਸ ਪੁਰੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ ਹੈ |