ਅੰਮਿ੍ਤਸਰ, 20 ਮਈ (ਰਾਜੇਸ਼ ਕੁਮਾਰ ਸ਼ਰਮਾ)-ਸੀਨੀਅਰ ਸਿਟੀਜ਼ਨ ਸੈੱਲ ਦੀ ਮੀਟਿੰਗ ਹੋਈ, ਜਿਸ 'ਚ ਸੈੱਲ ਵਲੋਂ ਮੈਟਰੀਮੋਨੀਅਲ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੀਟਿੰਗ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਿਸ਼ੇਸ਼ 'ਤੇ ਪਹੁੰਚੇ, ਜਿਨ੍ਹਾਂ ਨੂੰ ਸੈੱਲ ਵਲੋਂ ਕੋ-ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਕਮਲ ਗੁਪਤਾ ਨੂੰ ਕਨਵੀਨਰ ਥਾਪਿਆ ਗਿਆ | ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸੈੱਲ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੈੱਲ ਦੇ ਪ੍ਰਧਾਨ ਰਾਕੇਸ਼ ਸ਼ਰਮਾ ਤੇ ਜਨਰਲ ਸਕੱਤਰ ਵਿਨੋਦ ਖੰਨਾ ਨੇ ਕਿਹਾ ਕਿ ਸੈੱਲ ਵਲੋਂ ਮੈਟਰੀਮੋਨੀਅਲ ਕਮੇਟੀ ਦੇ ਗਠਨ ਦਾ ਉੁਦੇਸ਼ ਲੋੜਵੰਦ ਨੌਜਵਾਨ ਮੁੰਡੇ-ਕੁੜੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣਾ ਹੈ |