13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੇਂਦਰੀ ਸਭਾ ਦੇ ਰੋਸ ਮੁਜ਼ਾਹਰੇ 'ਚ ਸਾਹਿਤ ਸਭਾਵਾਂ ਤੇ ਲੇਖਕ ਜਥੇਬੰਦੀਆਂ ਵੱਡੀ ਪੱਧਰ 'ਤੇ ਕਰਨਗੀਆਂ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 21-05-2026
ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ 'ਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫ਼ੈਸਲੇ ਖ਼ਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਤਿੱਖਾ ਵਿਰੋਧ ਜਤਾਉਂਦਿਆਂ ਚੰਡੀਗੜ੍ਹ ਵਿਖੇ 22 ਮਈ ਨੂੰ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਜਿਸ ਵਿਚ ਸਾਹਿਤ ਸਭਾਵਾਂ, ਲੇਖਕ ਜਥੇਬੰਦੀਆਂ ਅਤੇ ਹੋਰ ਪੰਜਾਬੀ ਹਤੈਸ਼ੀ ਜਥੇਬੰਦੀਆਂ ਵੱਡੀ ਪੱਧਰ 'ਤੇ ਸ਼ਿਰਕਤ ਕਰ ਰਹੀਆਂ ਹਨ | ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਮੁਜ਼ਾਹਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਇਹ ਵਿਵਹਾਰ ਸਭ ਲਈ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਮੰਦਭਾਗਾ ਅਤੇ ਚਿੰਤਾਜਨਕ ਹੈ | ਉਨ੍ਹਾਂ ਦੱਸਿਆ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੂਲਰ ਵਾਪਸ ਕਰਵਾਉਣ ਹਿੱਤ ਹੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 22 ਮਈ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸੱਮੁਚੀਆਂ ਸਾਹਿਤ ਸਭਾਵਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬੀ ਵਿਰੋਧੀ ਇਸ ਫ਼ੈਸਲੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਦੌਰਾਨ ਮੁਜ਼ਾਹਰੇ ਦੇ ਕੋਆਰਡੀਨੇਟਰ ਅਤੇ ਕੇਂਦਰੀ ਸਭਾ ਦੇ ਅਹੁਦੇਦਾਰ ਡਾ: ਸਿੰਦਰਪਾਲ ਸਿੰਘ, ਸ਼ੈਲਿੰਦਰਜੀਤ ਸਿੰਘ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਾਜਿੰਦਰ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਪ੍ਰੀਤ ਕੌਰ, ਡਾ. ਸਿੰਦਰਪਾਲ ਸਿੰਘ, ਯਤਿੰਦਰ ਮਾਹਲ, ਡਾ: ਕਰਮਜੀਤ ਸਿੰਘ, ਗੁਰਮੀਤ ਬਾਜਵਾ, ਡਾ: ਪਰਮਜੀਤ ਸਿੰਘ ਬਾਠ, ਮਨਜੀਤ ਸਿੰਘ ਵੱਸੀ, ਗੁਰਪ੍ਰੀਤ ਸਿੰਘ ਰੰਗੀਲਪੁਰ, ਡਾ: ਹਰਪ੍ਰੀਤ ਸਿੰਘ, ਐੱਸ. ਨਸੀਮ ਆਦਿ ਨੇ ਕਿਹਾ ਕਿ ਜੇ ਫ਼ੈਸਲਾ ਵਾਪਸ ਨਾ ਹੋਇਆ ਤਾਂ ਸੂਬੇ ਭਰ ਵਿਚ ਇਸੇ ਤਰਜ਼ 'ਤੇ ਵਿਆਪਕ ਵਿਰੋਧ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ... ਅਗਲੀ ਖ਼ਬਰ ਅੰਮਿ੍ਤਸਰ ਟੈਕਸਟਾਈਲ ਪ੍ਰੋਸੈਸਿੰਗ ਐਸੋਸੀਏਸ਼ਨ ਨੇ 'ਅਰਥ ਗ੍ਰੋ ਆਰਗੈਨਿਕਸ' ਸੰਸਥਾ ਨੂੰ ਵਿੱਤੀ ਸਹਾਇਤਾ ਕੀਤੀ ਪ੍ਰਦਾਨ...
Ad Position 24