13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਨਵੇਂ ਮੈਨੇਜਰ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਨਵ ਨਿਯੁਕਤ ਮੈਨੇਜਰ ਜਗਜੀਤ ਸਿੰਘ ਆਪਣਾ ਅਹੁਦਾ ਸੰਭਾਲਣ, ਉਪਰੰਤ ਆਪਣੇ ਮੁਲਾਜ਼ਮਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਦੀਦਾਰ ਸਿੰਘ <br/> 21-05-2026
ਵੇਰਕਾ, 20 ਮਈ (ਦੀਦਾਰ ਸਿੰਘ)-ਐੱਸ. ਜੀ.ਪੀ. ਸੀ. ਅਧੀਨ ਆਉਂਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਨਵੇ ਮੈਨੇਜਰ ਜਗਜੀਤ ਸਿੰਘ (ਜਾਮਾਰਾਏ) ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਤੇ ਇਸ ਤੋਂ ਪਹਿਲਾਂ ਇਸ ਜਗ੍ਹਾ 'ਤੇ ਜਗਦੀਪ ਸਿੰਘ ਧਾਰੋਵਾਲੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ, ਉਨ੍ਹਾਂ ਦਾ ਤਬਾਦਲਾ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਕਰ ਦਿੱਤਾ ਗਿਆ ਹੈ | ਅੱਜ ਇਥੇ ਗੁਰਦੁਆਰਾ ਨਾਨਕਸਰ ਵਿਖੇ ਨਵੇਂ ਮੈਨੇਜਰ ਦਾ ਆਹੁਦਾ ਸੰਭਾਲਣ ਉਪਰੰਤ ਜਗਜੀਤ ਸਿੰਘ ਨੇ ਆਪਣੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ, ਉਪਰੰਤ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੁਤਾਹੀ ਨਾ ਵਰਤਣ | ਉਨ੍ਹਾਂ ਕਿਹਾ ਕਿ ਉਹ ਵੀ ਆਪਣੇ ਮੁਲਾਜ਼ਮ ਸਾਥੀਆਂ ਨੂੰ ਪੂਰਾ ਸਹਿਯੋਗ ਕਰਨਗੇ | ਇਸ ਮੌਕੇ ਜਤਿੰਦਰ ਸਿੰਘ ਗ੍ਰੰਥੀ, ਅਮੋਲਕਪ੍ਰੀਤ ਸਿੰਘ, ਅਜੀਤਪਾਲ ਸਿੰਘ, ਕੰਵਲਜੀਤ ਸਿੰਘ ਸਟੋਰ ਕੀਪਰ, ਵਿਸ਼ਾਲ ਸਿੰਘ, ਅਕਾਸ਼ਦੀਪ ਸਿੰਘ, ਸਰਬਜੀਤ ਸਿੰਘ ਢੱਡੇ, ਲਵਪ੍ਰੀਤ ਸਿੰਘ, ਅਰਸ਼ਪਾਲ ਸਿੰਘ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਬੀ. ਐੱਸ. ਐੱਨ. ਐੱਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਧਰਨਾ ਪ੍ਰਦਰਸ਼ਨ <br/> ਅਗਲੀ ਖ਼ਬਰ ਭਾਜਪਾ ਨੇ ਸ਼ਹਿਰ 'ਚ ਫ਼ੈਲੀ ਗੰਦਗੀ ਦਾ ਮੁੱਦਾ ਚੁੱਕਿਆ <br/>
Ad Position 24