ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)ਦੋਧੀਆਂ ਵਲੋਂ ਨਕਲੀ ਦੁਧ ਘਿਓ ਖ਼ਿਲਾਫ਼ ਦੁੱਧ ਰੋੜ ਕੇ ਕੀਤੇ ਰੋਸ ਪ੍ਰਰਦਸ਼ਨ ਉਪਰੰਤ ਅੱਜ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਵਲੋਂ ਬਚਤ ਭਵਨ ਅੰਮਿ੍ਤਸਰ ਵਿਖੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸ: ਛੀਨਾ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਮਿਲਾਵਟ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਖਾਸ ਕਰਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵਿਚ ਮਿਲਾਵਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਮਿਆਰੀ ਖਾਦ ਪਦਾਰਥ ਅਤੇ ਭੋਜਨ ਮੁਹੱਈਆ ਕਰਵਾਇਆ ਜਾ ਸਕੇ | ਇਸ ਮੌਕੇ ਸਿਵਲ ਸਰਜਨ ਡਾ: ਸਤਿੰਦਰਜੀਤ ਸਿੰਘ ਬਜਾਜ, ਜ਼ਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਅਤੇ ਜ਼ਿਲ੍ਹਾ ਐੱਮ. ਆਈ. ਓ. ਅਮਰਦੀਪ ਸਿੰਘ ਸਮੇਤ ਹੋਰ ਫੂਡ ਸੇਫਟੀ ਅਧਿਕਾਰੀ ਸ਼ਾਮਿਲ ਸਨ | ਫੂਡ ਸੇਫਟੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ | ਤਸਵੀਰ : ਨਿਰਮਲ ਸਟੂਡੀਓ