ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੇ ਸੱਦੇ 'ਤੇ ਕੀਤੀ ਗਈ ਦੇਸ਼ ਵਿਆਪੀ ਹੜਤਾਲ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ. ਸੀ. ਏ.) ਦੇ ਇਕ ਉੱਚ ਪੱਧਰੀ ਵਫ਼ਦ ਨੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਮੀਟਿੰਗ ਕੀਤੀ¢ ਇਸ ਉੱਚ ਪੱਧਰੀ ਸਮੀਖਿਆ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਤੇ ਡਰੱਗ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮÏਜੂਦ ਸਨ, ਜਿਨ੍ਹਾਂ 'ਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਐੱਫ਼ . ਡੀ. ਏ. ਕਮਿਸ਼ਨਰ ਮੈਡਮ ਬਰਾੜ, ਸੰਯੁਕਤ ਕਮਿਸ਼ਨਰ ਸੰਜੀਵ ਗਰਗ ਤੇ ਸਹਾਇਕ ਕਮਿਸ਼ਨਰ ਗੁਰਿੰਦਰ ਸਿੰਘ ਸ਼ਾਮਲ ਸਨ¢ ਮੀਟਿੰਗ ਦÏਰਾਨ ਵਫ਼ਦ ਨੇ ਸੂਬੇ ਦੇ ਡਰੱਗ ਡੀਲਰਾਂ ਤੇ ਫਾਰਮਾਸਿਸਟਾਂ ਨੂੰ ਦਰਪੇਸ਼ ਗੰਭੀਰ ਮੁੱਦਿਆਂ ਨੂੰ ਸਰਕਾਰ ਨਾਲ ਜ਼ੋਰਦਾਰ ਢੰਗ ਨਾਲ ਉਠਾਇਆ¢ ਉਨ੍ਹਾਂ ਵਲੋਂ ਸਮੇਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮÏਜੂਦਾ ਡਰੱਗ ਨੀਤੀ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ¢ ਇਸ ਤੋਂ ਇਲਾਵਾ ਆੱਨਲਾਈਨ ਪੋਰਟਲ ਨਾਲ ਸਬੰਧਿਤ ਤਕਨੀਕੀ ਤੇ ਪ੍ਰਸ਼ਾਸਕੀ ਮੁਸ਼ਕਲਾਂ ਨੂੰ ਹੱਲ ਕਰਨ ਦੀ ਵੀ ਮੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਸ਼ਡਿਊਲ ਐੱਚ. ਆਈ.ਅਤੇ ਐੱਨ. ਆਰ. ਰਜਿਸਟਰਾਂ ਨੂੰ ਬਣਾਈ ਰੱਖਣ ਨਾਲ ਜੁੜੀਆਂ ਵਿਹਾਰਕ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ¢ ਇਸ ਦÏਰਾਨ ਪ੍ਰਧਾਨ ਮੰਤਰੀ ਜਨ ਅÏਸ਼ਧੀ ਯੋਜਨਾ ਨੂੰ ਲਾਗੂ ਕਰਨ ਤੇ ਕੈਮਿਸਟਾਂ ਦੇ ਹਿੱਤਾਂ ਨਾਲ ਸੰਬੰਧਿਤ ਪਹਿਲੂਆਂ 'ਤੇ ਚਰਚਾ ਕੀਤੀ ਗਈ ਤੇ ਫਾਰਮੇਸੀ ਕੌਂਸਲ ਨਾਲ ਸਬੰਧਿਤ ਪ੍ਰਸ਼ਾਸਕੀ ਅਤੇ ਸੰਚਾਲਨ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਵੀ ਮੰਗ ਕੀਤੀ ਗਈ¢ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿਚ ਹੋਈ¢ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਫਾਰਮਾਸਿਊਟੀਕਲ ਕੰਪਨੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਤੋਂ ਜਲਦੀ ਢੁਕਵੇਂ ਹੱਲ ਲੱਭੇ ਜਾਣਗੇ¢ ਇਸ ਮੌਕੇ ਅਮਰਦੀਪ ਸਿੰਘ, ਰਾਜੀਵ ਜੈਨ, ਵਿਕਰਮ ਠਾਕੁਰ, ਰਵਿੰਦਰ ਭਾਟੀਆ, ਰਾਜੀਵ ਤੇ ਜਗਤਰਨ ਸਿੰਘ ਆਦਿ ਹਾਜ਼ਰ ਸਨ¢
ਦਵਾਈ ਕਾਰੋਬਾਰੀਆਂ ਦੀ ਹੜਤਾਲ ਦੇ ਬਾਅਦ ਸਿਹਤ ਮੰਤਰੀ ਨਾਲ ਕੀਤੀ ਆਗੂਆਂ ਨੇ ਮੀਟਿੰਗ <br/>
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਸੁਰਿੰਦਰ ਦੁੱਗਲ, ਜੀ.ਐੱਸ. ਚਾਵਲਾ ਤੇ ਹੋਰ¢ ਤਸਵੀਰ ਰਾਹੀਂ : ਸੁਰਿੰਦਰ ਕੋਛੜ <br/>
22-05-2026