01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੇਗਮਪੁਰੇ ਦਾ ਵਾਸੀ' ਨਾਟਕ ਦਾ ਮੰਚਨ 25 ਨੂੰ <br/>

Ad Position 21
No active advertisement
ਅਜੀਤ ਡੈਸਕ 22-05-2026
ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਇਕ ਵਿਸ਼ੇਸ਼ ਨਾਟਕ ਦਾ ਮੰਚਨ ਕੀਤਾ ਜਾ ਰਿਹਾ ਹੈ | ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਨਾਟਕ 'ਬੇਗਮਪੁਰੇ ਦਾ ਵਾਸੀ' ਮਿਤੀ 25 ਮਈ 2026 ਨੂੰ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਮੰਚਨ ਕੀਤਾ ਜਾਵੇਗਾ | ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਕੇਵਲ ਧਾਲੀਵਾਲ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਨਾਟਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਉਨ੍ਹਾਂ ਸਿੱਖਿਆਵਾਂ ਨੂੰ ਜੋ ਕਿ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਅੱਜ ਵੀ ਬਹੁਤ ਸਾਰਥਕ ਹਨ, ਵਿਆਪਕ ਪੱਧਰ 'ਤੇ ਵਿਦਿਆਰਥੀਆਂ ਅਤੇ ਪੰਜਾਬੀ ਸਮਾਜ ਤੱਕ ਪਹੁੰਚਾਇਆ ਜਾਵੇਗਾ | ਇਸ ਵਿਸ਼ੇਸ਼ ਸਮਾਗਮ 'ਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਮੁੱਚੇ ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਕੀਤੀ ਜਾਵੇਗੀ | ਸਮੂਹ ਦਰਸ਼ਕਾਂ ਨੂੰ ਇਸ ਸਮਾਗਮ 'ਚ ਸ਼ਿਰਕਤ ਕਰਨ ਦਾ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਨੰਦਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਐੱਲ.ਪੀ.ਜੀ. ਸਿਲੰਡਰਾਂ ਦੀ ਨਿਰਧਾਰਤ ਸਮੇਂ 'ਤੇ ਸਪਲਾਈ ਨਾ ਹੋਣ ਕਾਰਨ ਉਪਭੋਗਤਾ ਪੇ੍ਰਸ਼ਾਨ <br/>
Ad Position 24