ਆਲ ਇੰਡੀਆ ਜਾਟ ਮਹਾਂਸਭਾ ਨੇ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮਨਾਈ <br/>
ਕਿਸਾਨ ਨੇਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਜੱਟ ਮਹਾਂਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ | ਅਜੀਤ ਤਸਵੀਰ
<br/>
22-05-2026
ਇਹ ਜਾਣਕਾਰੀ ਦਿੰਦਿਆਂ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਾਨ ਜਲਾਲ ਉਸਮਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਵਾਲਿਆਂ ਵਿਚ ਜੰਮੂ ਤੇ ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰੇਂਦਰ ਚੌਧਰੀ, ਰੋਹਤਕ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ, ਸੰਸਦ ਮੈਂਬਰ ਸੁਧਾਕਰ ਸਿੰਘ, ਰਾਜ ਸਭਾ ਮੈਂਬਰ ਸੰਜੇ ਸਿੰਘ, ਮੁਜ਼ੱਫਰਨਗਰ ਦੇ ਸੰਸਦ ਮੈਂਬਰ ਹਰਿੰਦਰ ਮਲਿਕ, ਸਮਾਜਵਾਦੀ ਪਾਰਟੀ ਦੇ ਬੁਲਾਰੇ ਮਨੋਜ ਸਿੰਘ ਕਾਕਾ, ਰਾਜ ਕੁਮਾਰ ਭਾਟੀ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ, ਬੀਕੇਯੂ ਅਤੇ ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਜਨਰਲ ਸਕੱਤਰ ਚੌਧਰੀ ਯੁੱਧਵੀਰ ਸਿੰਘ, ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਸੀਨੀਅਰ ਉਪ-ਪ੍ਰਧਾਨ ਅਤੇ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ, ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਸਕੱਤਰ ਚੌਧਰੀ ਧਰਮਵੀਰ ਸਿੰਘ ਜਾਦੋਂ ਅਤੇ ਸੰਸਦ ਮੈਂਬਰ ਸੁਧਾਕਰ ਸਿੰਘ ਸਮੇਤ ਹੋਰ ਪਤਵੰਤੇ ਸ਼ਾਮਿਲ ਸਨ, ਜਿਨ੍ਹਾਂ ਨੇ ਇਕ ਮਤ ਹੁੰਦਿਆਂ ਕਿਹਾ ਕਿ ਸਵ: ਟਿਕੈਤ ਨੇ ਕਿਸਾਨਾਂ ਨੂੰ ਆਪਣਾ ਸਿਰ ਉੱਚਾ ਕਰਕੇ ਜੀਣਾ ਸਿਖਾਇਆ | ਬੁਲਾਰਿਆਂ ਨੇ ਇਹ ਵੀ ਕਿਹਾ ਕਿ ਚੌਧਰੀ ਮਹਿੰਦਰ ਸਿੰਘ ਟਿਕੈਤ ਸਿਰਫ਼ ਇਕ ਵਿਅਕਤੀ ਨਹੀਂ ਸਨ, ਸਗੋਂ ਸੰਘਰਸ਼, ਸਵੈ-ਮਾਣ ਤੇ ਕਿਸਾਨਾਂ ਦੇ ਅਧਿਕਾਰਾਂ ਲਈ ਸਭ ਤੋਂ ਮਜ਼ਬੂਤ ਆਵਾਜ਼ ਸਨ | ਇਸ ਮੌਕੇ ਅਜਾਇਬ ਸਿੰਘ ਬੋਪਾਰਾਏ ਜਨਰਲ ਸਕੱਤਰ ਤੇ ਇੰਚਾਰਜ਼ ਜੱਟ ਮਹਾਂਸਭਾ ਅਮਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਮਿਹਰ ਸਿੰਘ ਚੁਤਾਲਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸੁਖਬੀਰ ਸਿੰਘ ਮਿਨਹਾਸ ਅਡਵਾਈਜ਼ਰ ਤੇ ਜਸਪ੍ਰੀਤ ਸਿੰਘ ਨਰਵਾਲ ਸੈਕਟਰੀ ਵੀ ਹਾਜ਼ਰ ਸਨ |