30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲੱਖਾ ਵਲੋਂ ਕੈਬਨਿਟ ਮੰਤਰੀ ਸਿਰਸਾ ਨਾਲ ਮੁਲਾਕਾਤ <br/>

Ad Position 21
No active advertisement
ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਸਮੇਂ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ, ਨਾਲ ਹਰਪਾਲ ਸਿੰਘ ਜੌਹਲ ਤੇ ਸੁਦੀਪ ਸਿੰਘ ਨਜ਼ਰ ਆ ਰਹੇ ਹਨ | ਅਜੀਤ : ਤਸਵੀਰ <br/> 22-05-2026
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਵਲੋਂ ਇਕ ਵਫਦ ਦੀ ਅਗਵਾਈ ਕਰਦਿਆਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਗਈ | ਤਖਤ ਸਾਹਿਬ ਕਮੇਟੀ ਵਲੋਂ ਜਾਰੀ ਸੂਚਨਾ ਅਨੁਸਾਰ ਇਸ ਵਫਦ ਵਿਚ ਤਖ਼ਤ ਸਾਹਿਬ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੌਹਲ ਅਤੇ ਮੀਡੀਆ ਇੰਚਾਰਜ ਸੁਦੀਪ ਸਿੰਘ ਵੀ ਸ਼ਾਮਲ ਸਨ | ਮੀਟਿੰਗ ਉਪਰੰਤ ਸ. ਲੱਖਾ ਨੇ ਦੱਸਿਆ ਕਿ ਮੰਤਰੀ ਸਿਰਸਾ ਨਾਲ ਸਿੱਖ ਮਸਲਿਆਂ, ਖਾਸ ਤੌਰ 'ਤੇ ਬਿਹਾਰ ਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ 'ਤੇ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰ: ਕਮੇਟੀ ਵਲੋਂ ਕੌਮੀ ਰਾਜਧਾਨੀ ਦੇ ਸਿੱਖਾਂ ਨੂੰ ਘੱਟ ਗਿਣਤੀ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ | ਇਸੇ ਤਰੀਕੇ ਦੀ ਵਿਵਸਥਾ ਬਿਹਾਰ ਵਿਚ ਨਾ ਹੋਣ ਕਾਰਨ ਬਿਹਾਰ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਥਾਨਕ ਵਿਧਾਇਕ ਸ੍ਰੀ ਰਤਨੇਸ਼ ਖੁਸ਼ਵਾਹਾ ਨੇ ਵੀ ਚੁੱਕਿਆ ਸੀ | ਉਨ੍ਹਾਂ ਸਿਰਸਾ ਨੂੰ ਅਪੀਲ ਕੀਤੀ ਕਿ ਕਿ ਦਿੱਲੀ ਕਮੇਟੀ ਵਾਂਗੂ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਵੀ ਇਹ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਦੁਆਏ ਜਾਣ ਤਾਂ ਜੋ ਸਿੱਖ ਭਾਈਚਾਰੇ ਦੇ ਮੈਂਬਰ ਘੱਟ ਗਿਣਤੀਆਂ ਵਾਸਤੇ ਬਣੀਆਂ ਸਕੀਮਾਂ ਦਾ ਲਾਭ ਲੈ ਸਕਣ | ਉਨ੍ਹਾਂ ਦੱਸਿਆ ਕਿ ਸ. ਸਿਰਸਾ ਨੇ ਭਰੋਸਾ ਦੁਆਇਆ ਕਿ ਉਹ ਮਸਲੇ ਦੇ ਹੱਲ ਵਾਸਤੇ ਸੰਜੀਦਗੀ ਨਾਲ ਯਤਨ ਕਰਨਗੇ | ਵਫਦ ਵਲੋਂ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੱਦਾ ਵੀ ਦਿੱਤਾ | ਉਪਰੰਤ ਵਫਦ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨਾਲ ਵੀ ਮੁਲਾਕਾਤ ਕੀਤੀ ਅਤੇ ਸਿੱਖ ਭਾਈਚਾਰੇ ਦੀ ਭਲਾਈ, ਤਰੱਕੀ ਤੇ ਖੁਸ਼ਹਾਲੀ ਵਾਸਤੇ ਵਿਚਾਰ ਵਟਾਂਦਰਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹਾਧਾਰਕ ਤੁਰੰਤ ਆਪਣਾ ਅਸਲ੍ਹਾ ਜਮ੍ਹਾ ਕਰਵਾਉਣ-ਇੰਸ. ਅਰਜਨ ਕੁਮਾਰ ਅਗਲੀ ਖ਼ਬਰ ਤਾਲਿਬਾਨ ਵਿਰੁੱਧ ਜਾਰੀ ਰਹੇਗਾ ਆਪ੍ਰੇਸ਼ਨ ਗ਼ਜ਼ਬ ਲਿਲ-ਹੱਕ-ਸ਼ਾਹਬਾਜ਼ ਸ਼ਰੀਫ਼ <br/>
Ad Position 24