30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੁਲਿਸ ਵਲੋਂ ਨਾਜਾਇਜ਼ ਪਿਸਟਲ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 22-05-2026
ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 2 ਨੌਜਵਾਨਾਂ ਨੂੰ ਇਕ ਨਾਜਾਇਜ਼ ਪਿਸਟਲ ਅਤੇ 3 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸਤਿਗੁਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਅੱਡਾ ਮਹਿਲ ਬੁਖਾਰੀ ਤੋਂ ਪਿੰਡ ਪੰਜਗਰਾਈ ਨਿੱਜਰਾਂ ਰੋਡ ਨੂੰ ਮੁੜੀ ਤਾਂ ਥੋੜ੍ਹੀ ਦੂਰ ਪਿੰਡ ਪੰਜਗਰਾਈ ਨਿੱਜਰਾਂ ਵਾਲੀ ਸਾਈਡ ਤੋਂ ਦੋ ਨੌਜਵਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜਣ ਲੱਗੇ ਤਾਂ ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇਕ ਪਿਸਟਲ 30 ਬੋਰ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ | ਐੱਸ.ਐੱਚ.ਓ. ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਪਿਸਟਲ ਅਤੇ ਕਾਰਤੂਸਾਂ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਨ ਸੰਜੇ ਹੰਸ ਉਰਫ ਸੰਜੂ ਪੁੱਤਰ ਦੀਪਕ ਮਸੀਹ ਵਾਸੀ ਭੱਖਾ ਤਾਰਾ ਸਿੰਘ ਕੁਰਾਨਗੜ ਅਤੇ ਅਨਮੋਲ ਪੁੱਤਰ ਰਮਨਜੀਤ ਸਿੰਘ ਵਾਸੀ ਵਾਰਡ ਨੰਬਰ 12 ਅਜਨਾਲਾ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਡਾ. ਅਨੂੰ <br/> ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹਾਧਾਰਕ ਤੁਰੰਤ ਆਪਣਾ ਅਸਲ੍ਹਾ ਜਮ੍ਹਾ ਕਰਵਾਉਣ-ਇੰਸ. ਅਰਜਨ ਕੁਮਾਰ
Ad Position 24