30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੱਚਰ ਨੇ ਨਗਰ ਕੌਂਸਲ ਚੋਣਾ 'ਚ ਘਰ-ਘਰ ਜਾ ਕੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਮਜੀਠਾ ਸ਼ਹਿਰ ਵਿਚ ਘਰ-ਘਰ ਚੋਣ ਪ੍ਰਚਾਰ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨਾਲ ਨਵਦੀਪ ਸਿੰਘ ਸੋਨਾ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 22-05-2026
ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਦੀਆਂ ਚੋਣਾ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਸਿਲਸਿਲੇ ਤਹਿਤ ਕਾਂਗਰਸ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਵਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਗਰ ਕੌਂਸਲ ਮਜੀਠਾ ਤੇ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ ਹੁਣ ਚਾਰ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋ ਗਏ ਹਨ, ਪਰ ਸ਼ਹਿਰ ਵਿਚ ਪੀਣ ਵਾਲੇ ਸਾਫ ਪਾਣੀ ਦੀ, ਕੂੜੇ ਦੀ ਅਤੇ ਸੀਵਰੇਜ਼ ਪ੍ਰਣਾਲੀ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ | ਸੱਚਰ ਨੇ ਕਿਹਾ ਮਜੀਠਾ ਦੀਆਂ ਸਾਰੀਆਂ ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਇਸ ਵਾਰ ਮੌਕਾ ਦਿੱਤਾ ਜਾਵੇ ਕਾਂਗਰਸ ਪਾਰਟੀ ਮਜੀਠਾ ਸ਼ਹਿਰ ਨੂੰ ਨਮੂਨੇ ਦਾ ਸਹਿਰ ਬਣਾ ਕੇ ਦਿਖਾਵੇਗੀ | ਇਸ ਮੌਕੇ ਨਵਦੀਪ ਸਿੰਘ ਸੋਨਾ ਬਲਾਕ ਸ਼ਹਿਰੀ ਪ੍ਰਧਾਨ, ਨਵਤੇਜ਼ਪਾਲ ਸਿੰਘ ਸੋਹੀ ਬਲਾਕ ਦਿਹਾਤੀ ਪ੍ਰਧਾਨ, ਗੁਰਮੀਤ ਸਿੰਘ ਭੀਲੋਵਾਲ, ਹਰਮਨ ਸਿੰਘ ਗਿੱਲ, ਗੁਰਪਾਲ ਸਿੰਘ ਸੇਠ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਲਾਡੀ ਮਜੀਠਾ, ਚਰਨਜੀਤ ਸਿੰਘ, ਜਤਿੰਦਰ ਸਿੰਘ, ਜਗਦੀਸ਼ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ 'ਤੇ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਡਾ. ਅਨੂੰ <br/>
Ad Position 24