30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ 'ਤੇ ਰੋਸ ਮੁਜ਼ਾਹਰਾ <br/>

Ad Position 21
No active advertisement
ਰਈਆ ਵਿਖੇ ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ ਰੱਦ ਕਰਨ ਤੇ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕਰਨ ਦਾ ਦਿ੍ਸ਼ | ਤਸਵੀਰਾਂ : ਸ਼ਰਨਬੀਰ ਸਿੰਘ ਕੰਗ <br/> 22-05-2026
ਰਈਆ, 21 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ 8 ਉਮੀਦਵਾਰਾਂ ਦੇ ਕਾਗਜ ਰੱਦ ਕਰਨ 'ਤੇ ਸਾ: ਵਿਧਾਇਕ ਭਲਾਈਪੁਰ ਦੀ ਅਗਵਾਈ ਵਿਚ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਦੇਰ ਸ਼ਾਮ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੈਂਕੜੇ ਕਾਂਗਰਸੀ ਵਰਕਰਾਂ ਵਲੋਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਪ੍ਰਸ਼ਾਸਨ ਖ਼ਿਲਾਫ਼ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ | ਉਪਰੰਤ ਨਹਿਰੀ ਵਿਸ਼ਰਾਮ ਘਰ ਰਈਆ ਤੋਂ ਲੈ ਕੇ ਰਈਆ ਦੇ ਬਾਜ਼ਾਰਾਂ ਵਿਚ ਹੱਥਾਂ ਵਿਚ ਤਖ਼ਤੀਆਂ ਫੜ ਕੇ ਜੰਮ• ਕੇ ਨਾਅਰੇਬਾਜੀ ਕਰਦੇ ਹੋਏ ਰੋਸ ਮਾਰਚ ਕੀਤਾ ਗਿਆ ਜੋ ਵਾਪਸ ਆ ਕੇ ਨਹਿਰੀ ਵਿਸ਼ਰਾਮ ਘਰ ਸਮਾਪਤ ਹੋਇਆ | ਇਸ ਮੌਕੇ ਕੇ. ਕੇ. ਸ਼ਰਮਾ ਸਾ: ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਰੋਬਨ ਮਾਨ ਸਾ: ਪ੍ਰਧਾਨ ਨਗਰ ਪੰਚਾਇਤ ਰਈਆ, ਗੁਰਦੀਪ ਸਿੰਘ ਸਾ: ਵਾਈਸ ਚੇਅਰਮੈਨ ਨਗਰ ਪੰਚਾਇਤ ਰਈਆ, ਸਰਪੰਚ ਗੁਰਦਿਆਲ ਸਿੰਘ ਕੰਗ, ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਚੀਮਾ, ਹਰਿੰਦਰ ਸਿੰਘ ਮੱਲਾ, ਦਲੇਰ ਸਿੰਘ ਸਰਲੀ, ਹਰਪਾਲ ਸਿੰਘ ਜਲਾਲਾਬਾਦ, ਅਮਰੀਕ ਸਿੰਘ ਜਲਾਲਾਬਾਦ, ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ, ਚੇਅਰਮੈਨ ਹਰਪਾਲ ਸਿੰਘ ਕਾਜੀਵਾਲ, ਜੈਮਲ ਸਿੰਘ ਸ਼ਾਹ, ਇੰਦਰਜੀਤ ਸਿੰਘ ਮੀਆਂਵਿੰਡ, ਸਰਪੰਚ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ, ਸਰਪੰਚ ਇੰਦਰਜੀਤ ਸਿੰਘ ਸੇਰੋ, ਐੱਸ. ਪੀ. ਖਿਲਚੀਆਂ, ਜੈ ਮਾਨ, ਲਵਲੀ ਖੋਜਕੀਪੁਰ, ਜਗਤਾਰ ਸਿੰਘ ਨਿੱਕਾ ਰਈਆ, ਜੱਜ ਬਾਠ, ਸੁੱਖ ਸ਼ਾਹ, ਤਰਸੇਮ ਸਿੰਘ, ਮਨਪ੍ਰੀਤ ਸ਼ੇਰਗਿੱਲ, ਲਖਬੀਰ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਸਰਲੀ, ਵਿੱਕੀ ਰਈਆ, ਸੁੱਚਾ ਸਿੰਘ ਭੋਰਸ਼ੀ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ 'ਆਪ' ਸਰਕਾਰ ਤੋਂ ਬੇਖੌਫ਼ ਹੋ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ-ਮਜੀਠੀਆ <br/> ਅਗਲੀ ਖ਼ਬਰ ਸੱਚਰ ਨੇ ਨਗਰ ਕੌਂਸਲ ਚੋਣਾ 'ਚ ਘਰ-ਘਰ ਜਾ ਕੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24