13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਮੈਨ ਬੱਲ ਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਅਹੁਦੇ ਸੰਭਾਲੇ <br/>

Ad Position 21
No active advertisement
ਅਜੀਤ ਡੈਸਕ 23-05-2026
ਅੰਮਿ੍ਤਸਰ, 22 ਮਈ (ਰਾਜੇਸ਼ ਕੁਮਾਰ)-ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਬੱਲ ਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਜਾਇਆਂ ਨੂੰ ਇਕ ਵਾਰ ਫਿਰ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ | ਅਹੁਦਾ ਸੰਭਾਲਣ ਉਪਰੰਤ ਸਰਬਜੀਤ ਸਿੰਘ ਬੱਲ ਤੇ ਰਾਜਵਿੰਦਰ ਕੌਰ ਨੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਰਾਹੀਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਜਸਕਰਨ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ 'ਆਪ' ਆਗੂ ਗੁਰਪ੍ਰਤਾਪ ਸਿੰਘ ਸੰਧੂ, ਸੋਨੀਆ ਮਾਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਅਰਵਿੰਦਰ ਸਿੰਘ ਭੱਟੀ, ਹਰਮਿੰਦਰ ਸਿੰਘ ਚੇਅਰਮੈਨ, ਗੁਰਪ੍ਰੀਤ ਸਿੰਘ ਕਟਾਰੀਆ ਜ਼ਿਲ੍ਹਾ ਇੰਚਾਰਜ ਟਰੇਡ ਵਿੰਗ, ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ ਸਮੇਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਣਗਣਨਾ ਲਈ ਤਿਆਰੀਆਂ ਸ਼ੁਰੂ, ਕੇਂਦਰੀ ਟੀਮ ਨੇ ਲਿਆ ਗਤੀਵਿਧੀਆਂ ਦਾ ਜਾਇਜ਼ਾ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਜਥੇ. ਖਜ਼ਾਨ ਸਿੰਘ ਮੀਰਾਂਕੋਟ ਦੀ 36ਵੀਂ ਬਰਸੀ ਕੱਲ੍ਹ ਮਨਾਈ ਜਾਵੇਗੀ <br/>
Ad Position 24