13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਣਗਣਨਾ ਲਈ ਤਿਆਰੀਆਂ ਸ਼ੁਰੂ, ਕੇਂਦਰੀ ਟੀਮ ਨੇ ਲਿਆ ਗਤੀਵਿਧੀਆਂ ਦਾ ਜਾਇਜ਼ਾ <br/>

Ad Position 21
No active advertisement
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਜਨਗਣਨਾ ਵਿਭਾਗ ਦੀ ਰਾਸ਼ਟਰੀ ਪੱਧਰ ਟੀਮ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਨਿਰਮਲ ਸਟੂਡੀਓ <br/> 23-05-2026
ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਭਾਰਤ ਦੇ ਰਜਿਸਟਰਾਰ ਜਨਰਲ (ਆਰ. ਜੀ. ਆਈ.) ਜਨਗਣਨਾ ਵਿਭਾਗ ਨਵੀਂ ਦਿੱਲੀ ਅਤੇ ਜਨਗਣਨਾ ਦਫ਼ਤਰ ਚੰਡੀਗੜ੍ਹ ਦੀ ਇਕ ਕੌਮੀ ਪੱਧਰੀ ਟੀਮ ਵਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੀ ਜਨਗਣਨਾ 2026-27 ਸੰਬੰਧੀ ਗਤੀਵਿਧੀਆਂ ਦਾ ਦੌਰਾ ਕਰਕੇ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ | ਦੌਰੇ ਦੌਰਾਨ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਜਨਗਣਨਾ ਕਾਰਜਾਂ ਦੀ ਪ੍ਰਗਤੀ, ਪ੍ਰਬੰਧਕੀ ਵਿਵਸਥਾਵਾਂ, ਮੈਦਾਨੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ ਗਿਆ | ਟੀਮ ਨੇ ਜਨਗਣਨਾ ਸੰਬੰਧੀ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ, ਰਿਕਾਰਡ ਸੰਭਾਲ, ਤਕਨੀਕੀ ਪ੍ਰਬੰਧਾਂ ਅਤੇ ਟ੍ਰੇਨਿੰਗ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ | ਟੀਮ ਵਲੋਂ ਡੀ. ਸੀ. ਦਲਵਿੰਦਰਜੀਤ ਸਿੰਘ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਦੌਰਾਨ ਜ਼ਿਲ੍ਹੇ ਵਿਚ ਜਨਗਣਨਾ 2026-27 ਦੇ ਕੰਮਾਂ ਦੀ ਮੌਜੂਦਾ ਪ੍ਰਗਤੀ ਅਤੇ ਲਾਗੂਕਰਨ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਜਨਗਣਨਾ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਂਦਾ ਜਾਣ ਅਤੇ ਨਿਰਧਾਰਿਤ ਸਮੇਂ ਅੰਦਰ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਰਣਨੀਤੀਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਡੀ. ਸੀ. ਸ੍ਰੀ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਗਣਨਾ ਸੰਬੰਧੀ ਸਾਰੇ ਕੰਮ ਭਾਰਤ ਸਰਕਾਰ ਅਤੇ ਜਨਗਣਨਾ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਵਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਕਰਮਚਾਰੀਆਂ ਨੂੰ ਤੁਰੰਤ ਡੀ.ਏ. ਜਾਰੀ ਕਰਨ ਦੀ ਸਰਕਾਰ ਤੋਂ ਕੀਤੀ ਮੰਗ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਮੈਨ ਬੱਲ ਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਅਹੁਦੇ ਸੰਭਾਲੇ <br/>
Ad Position 24