13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਜਪਾ ਨੇ ਕਰਮਚਾਰੀਆਂ ਨੂੰ ਤੁਰੰਤ ਡੀ.ਏ. ਜਾਰੀ ਕਰਨ ਦੀ ਸਰਕਾਰ ਤੋਂ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 23-05-2026
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਭਾਜਪਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪੰਜਾਬ ਸਰਕਾਰ ਨੂੰ ਰਾਜ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਮਹਿੰਗਾਈ ਭੱਤਾ (ਡੀ. ਏ.) ਜਾਰੀ ਕਰਨ ਦੇ ਨਿਰਦੇਸ਼ ਦੇਣ ਵਾਲੇ ਹੁਕਮਾਂ ਦਾ ਸਵਾਗਤ ਕੀਤਾ ਹੈ | ਹਾਈ ਕੋਰਟ ਦੇ ਫ਼ੈਸਲੇ ਨੂੰ ਕਰਮਚਾਰੀਆਂ ਲਈ ਇਕ ਵੱਡੀ ਜਿੱਤ ਦੱਸਦਿਆਂ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸਰਕਾਰ ਦੀ ਆਲੋਚਨਾ ਕੀਤੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ ਅਤੇ ਮਨੀਸ਼ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਮਹਾਜਨ ਵੀ ਇਸ ਮੌਕੇ ਮੌਜੂਦ ਸਨ | ਸੰਧੂ ਨੇ ਕਿਹਾ ਕਿ ਹਾਈ ਕੋਰਟ ਦਾ ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਕਰਮਚਾਰੀ ਲੰਬੇ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ | ਮਾਣਯੋਗ ਹਾਈ ਕੋਰਟ ਦਾ ਹੁਕਮ ਸਪੱਸ਼ਟ ਕਰਦਾ ਹੈ ਕਿ ਸਰਕਾਰ ਆਪਣੀਆਂ ਅਸਫਲਤਾਵਾਂ ਨੂੰ ਜਾਇਜ਼ ਠਹਿਰਾਉਣ ਅਤੇ ਕਰਮਚਾਰੀਆਂ ਦੀ ਪਿੱਠ 'ਤੇ ਲੱਤ ਮਾਰਨ ਲਈ ਨਹੀਂ ਵਰਤ ਸਕਦੀ | ਉਨ੍ਹਾਂ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਦੋਂ ਆਪਣੇ ਹੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਜਾਇਜ਼ ਬਕਾਏ ਦੇਣ ਦੀ ਗੱਲ ਆਉਂਦੀ ਹੈ, ਤਾਂ ਇਹ ਖਜ਼ਾਨਾ ਖਾਲੀ ਹੋਣ ਦੀ ਗੱਲ ਕਰਦੀ ਹੈ | ਪਿਛਲੇ ਹਫ਼ਤੇ ਇਕ ਹੋਰ ਨਵਾਂ ਕਰਜ਼ਾ ਲਿਆ | ਸੰਧੂ ਨੇ ਮੰਗ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬਕਾਇਆ ਡੀ. ਏ. ਬਿਨਾਂ ਕਿਸੇ ਦੇਰੀ ਦੇ ਕਰਮਚਾਰੀਆਂ ਦੇ ਖਾਤਿਆਂ ਵਿਚ ਪਾਇਆ ਜਾਵੇ |


ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰੰਘ ਸੰਧੂ ਗੱਲਬਾਤ ਕਰਦੇ ਹੋਏ, ਨਾਲ ਬੈਠੇ ਸਲਿਲ ਕਪੂਰ, ਮਨੀਸ਼ ਸ਼ਰਮਾ ਤੇ ਮੋਹਿਤ ਮਹਾਜਨ ਆਦਿ | ਤਸਵੀਰ : ਹਰਜੀਤ ਸਿੰਘ


Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕੇਬਲ ਕਾਰ ਚਲਾਉਣ ਲਈ ਕੀਤਾ ਹਵਾਈ ਸਰਵੇਖਣ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਣਗਣਨਾ ਲਈ ਤਿਆਰੀਆਂ ਸ਼ੁਰੂ, ਕੇਂਦਰੀ ਟੀਮ ਨੇ ਲਿਆ ਗਤੀਵਿਧੀਆਂ ਦਾ ਜਾਇਜ਼ਾ <br/>
Ad Position 24