ਅੰਮਿ੍ਤਸਰ, 22 ਮਈ (ਜਸਵੰਤ ਸਿੰਘ ਜੱਸ)-ਜੂਨ 1984 ਦੇ ਸਾਕਾ ਨੀਲਾ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਵਲੋਂ ਪੰਥਕ ਤਾਲਮੇਲ ਸੰਗਠਨ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਸਲਾਨਾ ਖ਼ੂਨਦਾਨ ਕੈਂਪ 6 ਜੂਨ ਨੂੰ ਡੇਰਾ ਕਾਰ ਸੇਵਾ ਸੰਪ੍ਰਦਾਇ ਬਾਬਾ ਭੂਰੀ ਵਾਲੇ, ਤਰਨ ਤਾਰਨ ਰੋਡ ਵਿਖੇ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਮੁਖੀ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਿੱਖ ਨੌਜਵਾਨਾਂ ਤੇ ਸੰਗਤਾਂ ਵਲੋਂ ਹਰ ਸਾਲ ਘੱਲੂਘਾਰਾ ਦਿਵਸ ਮੌਕੇ ਆਪਣੀ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਗਾਏ ਜਾਂਦੇ ਖ਼ੂਨਦਾਨ ਕੈਂਪ ਵਿਚ ਹਰ ਧਰਮ ਦੇ ਲੋੜਵੰਦ ਮਰੀਜ਼ਾਂ ਲਈ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ ਜਾਂਦਾ ਹੈ |