14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਐਡਵੋਕੇਟ ਧਾਮੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਕੀਤੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 24-05-2026
ਅੰਮਿ੍ਤਸਰ, 23 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਕਥਿਤ ਤੌਰ 'ਤੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਮੇ ਸਮੇਂ ਤੋਂ ਚਲਦੇ ਆ ਰਹੇ ਮੈਂਬਰ ਅਤੇ ਸਿੱਖੀ ਪ੍ਰਚਾਰ ਲਈ ਸੇਵਾਵਾਂ ਨਿਭਾਅ ਰਹੇ ਬਾਬਾ ਬੂਟਾ ਸਿੰਘ ਇਸ ਅਸਥਾਨ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ, ਜਿਨ੍ਹਾਂ ਨੂੰ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਦਾ ਵੀ ਸਹਿਯੋਗ ਹੈ | ਪਰ ਕੁਝ ਲੋਕਾਂ ਵਲੋਂ ਆਪਣੇ ਤੌਰ ਤੇ ਕਮੇਟੀ ਬਣਾ ਕੇ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਾਇਦਾਦ ਨੂੰ ਹਥਿਆਉਣ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮਾਨਯੋਗ ਹਾਈਕੋਰਟ ਨੇ ਵੀ ਸਟੇਅ ਕੀਤਾ ਹੋਇਆ ਹੈ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਵੀ ਕਮੇਟੀ ਨੂੰ ਭੰਗ ਕੀਤਾ ਹੋਇਆ ਹੈ | ਅਜਿਹੇ ਵਿਚ ਕੁਝ ਲੋਕਾਂ ਦਾ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨ ਦਾ ਯਤਨ ਸਿੱਖ ਸੰਗਤਾਂ ਅੰਦਰ ਵੱਡਾ ਰੋਸ ਪੈਦਾ ਕਰਨ ਵਾਲਾ ਹੈ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕ ਕਬਜ਼ਾ ਕਰਨ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਹਨ ਜਦਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਬੇਲੋੜੀ ਦਖਲ-ਅੰਦਾਜ਼ੀ ਹੈ, ਜਿਸ ਨਾਲ ਇਲਾਕੇ ਦਾ ਮਹੌਲ ਖ਼ਰਾਬ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਵੀ ਵਧੀਕੀ ਹੁੰਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ 'ਚ ਹੁਸ਼ਿਆਰਪੁਰ ਦਾ ਗੈਂਗਸਟਰ ਜ਼ਖ਼ਮੀ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੇਗਮਪੁਰੇ ਦਾ ਵਾਸੀ' ਨਾਟ...
Ad Position 24