14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅੰਮਿ੍ਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ 'ਚ ਹੁਸ਼ਿਆਰਪੁਰ ਦਾ ਗੈਂਗਸਟਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 24-05-2026

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ 'ਚ ਹੁਸ਼ਿਆਰਪੁਰ ਨਾਲ ਸੰਬੰਧਿਤ ਇਕ ਗੈਂਗਸਟਰ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਦੋਂ ਕਿ ਪੁਲਿਸ ਵਲੋਂ ਜਖ਼ਮੀ ਸਮੇਤ 2 ਗੈਂਗਸਟਰਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਚੀਨ ਦਾ ਬਣਿਆ ਵਿਦੇਸ਼ੀ ਪਿਸਤੌਲ ਤੇ 4 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ | ਪੁਲਿਸ ਦੀ ਗੋਲੀ ਵੱਜਣ ਕਾਰਨ ਜਖ਼ਮੀ ਹੋਏ ਵਿਅਕਤੀ ਦੀ ਸ਼ਨਾਖਤ ਕੁਲਬੀਰ ਸਿੰਘ (35) ਵਾਸੀ ਪਿੰਡ ਢੱਡੇ ਫਤਿਹ ਸਿੰਘ ਬੁੱਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਦੂਜੇ ਗਿ੍ਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਜਸ਼ਨਦੀਪ ਸਿੰਘ ਉਰਫ਼ ਮਾਇਆ ਵਾਸੀ ਪੱਤੀ ਝਬਾਲ ਛੇਹਰਟਾ ਵਜੋਂ ਹੋਈ ਹੈ | ਉਨ੍ਹਾਂ ਦਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਵਿਦੇਸ਼ੀ ਗੈਂਗਸਟਰ ਅੰਕੁਸ਼ ਬਾਹਮਣ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੂੰ ਦੋ ਵਿਰੋਧੀ ਗੈਂਗ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ ਤੇ ਇਹ ਮਿਥ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ | ਇਹ ਘਟਨਾ ਇਥੇ ਫਤਾਹਪੁਰ ਵਿਚ ਪੁਲਿਸ ਦੀ ਗਸ਼ਤ ਡਿਊਟੀ ਦੌਰਾਨ ਇਕ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਦੋ ਹਥਿਆਰਬੰਦ ਸ਼ੱਕੀਆਂ ਨੂੰ ਸਫਲਤਾਪੂਰਵਕ ਫੜ ਲਿਆ ਜਿਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ | ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਜਦੋਂ ਦੋਵਾਂ ਨੂੰ ਰੁਕਣ ਦਾ ਇਸ਼ਾਰਾ ਕਰਨ 'ਤੇ ਦੋਵਾਂ ਸ਼ੱਕੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਭੱਜਣ ਦੇ ਇਰਾਦੇ ਨਾਲ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ | ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਸਵੈ-ਰੱਖਿਆ ਵਿਚ ਕੰਮ ਕਰਦੇ ਹੋਏ, ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਦੋਸ਼ੀ ਦੀ ਲੱਤ ਵਿਚ ਗੋਲੀ ਲੱਗੀ ਅਤੇ ਉਸਦੀ ਪਿਸਤੌਲ ਜ਼ਮੀਨ 'ਤੇ ਡਿੱਗ ਗਈ | ਪੁਲਿਸ ਪਾਰਟੀ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ | ਜਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ | ਹੋਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹਨ | ਜ਼ਖਮੀ ਮੁਲਜ਼ਮ ਕੁਲਬੀਰ ਸਿੰਘ ਖਿਲਾਫ ਹੁਸ਼ਿਆਰਪੁਰ ਵਿਖੇ ਐਨਡੀਪੀਐਸ ਐਕਟ ਅਤੇ ਚੋਰੀ ਦੇ 4 ਮਾਮਲੇ ਪਹਿਲਾਂ ਹੀ ਦਰਜ ਹਨ | ਇਸੇ ਤਰ੍ਹਾਂ ਜਸ਼ਨਦੀਪ ਸਿੰਘ ਉਰਫ਼ ਮਾਇਆ ਦਾ ਵੀ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਅਸਲ੍ਹਾ ਐਕਟ ਤਹਿਤ 2 ਮਾਮਲੇ ਦਰਜ ਹਨ |

Ad Position 22
No active advertisement
ਪਿਛਲੀ ਖ਼ਬਰ ਢਪੱਈ 'ਚ 2 ਧਿਰਾਂ ਦੀ ਹੋਈ ਹੋਈ ਖੂਨੀ ਲੜਾਈ 'ਚ ਦੋ ਔਰਤਾਂ ਜ਼ਖ਼ਮੀ <br/> ਅਗਲੀ ਖ਼ਬਰ ਐਡਵੋਕੇਟ ਧਾਮੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ...
Ad Position 24