28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਸਭ ਤੋਂ ਤੇਜ਼ ਦੌੜਾਕ ਦੀ ਪ੍ਰਾਪਤੀ ਮਿਲਣ 'ਤੇ ਜਥੇਦਾਰ ਗੜਗੱਜ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 25-05-2026
ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ 'ਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ 'ਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ 'ਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਿਲ ਕਰਨ | ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਿਲ ਕਰ ਰਹੀ ਹੈ | ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ਵਿਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਬਿਲਕੁਲ ਦੂਰ ਰਹਿਣ |
Ad Position 22
No active advertisement
ਪਿਛਲੀ ਖ਼ਬਰ ਐੱਫ. ਸੀ. ਆਈ. ਵਲੋਂ ਓਵਰਲੋਡ ਟਰੱਕਾਂ ਰਾਹੀਂ ਕਣਕ ਦੀ ਢੁਆਈ ਦੇ ਦੋਸ਼, ਨਿਯਮਾਂ ਦੀ ਉਲੰਘਣਾ 'ਤੇ ਉੱਠੇ ਸਵਾਲ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਸਾਰੀਆਂ ਵਾਰਡਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ- ਨਿਤੀਸ਼ ਸ਼ਾਹ
Ad Position 24