28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕੇਂਦਰੀ ਹਲਕੇ 'ਚ ਕਾਂਗਰਸ ਨੇ ਲਗਾਇਆ 'ਆਪ' ਨੂੰ ਖੋਰਾ

Ad Position 21
No active advertisement
ਅਜੀਤ ਡੈਸਕ 25-05-2026

ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਆਉਂਦੇੇ ਪਿੰਡ ਫਤਾਹਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਖੋਰਾ ਲਗਾਉਂਦੇ ਹੋਏ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪ੍ਰੇਰਿਤ ਕਰਕੇ ਬਾਬਾ ਜੀਵਨ ਸਿੰਘ ਕਾਲੋਨੀ ਦੇ 50 ਤੋਂ ਵੱਧ ਪਰਿਵਾਰਾਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਇਆ | ਇਸ ਮੌਕੇ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਮੌਜੂਦਾ ਵਿਧਾਇਕ ਨੇ ਕਦੇ ਵੀ ਇਲਾਕਾ ਵਾਸੀਆਂ ਦੀ ਸਾਰ ਨਹੀਂ ਲਈ ਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਭਟਕਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਦਾ ਵਿਸ਼ਵਾਸ ਪਾਰਟੀ ਤੋਂ ਉੱਠ ਚੁੱਕਾ ਹੈ | ਇਸ ਮੌਕੇ ਸਾਬਕਾ ਡਿਪਟੀ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਨਾਲ ਖੜੀ ਰਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਦੇ ਰਾਜ ਵਿਚ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਲੋਕ ਮੁੜ ਕਾਂਗਰਸ ਪਾਰਟੀ 'ਤੇ ਭਰੋਸਾ ਜਤਾ ਰਹੇ ਹਨ | ਓ.ਪੀ. ਸੋਨੀ ਨੇ ਕਿਹਾ ਕਿ ਹਲਕਾ ਕੇਂਦਰੀ ਦੇ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਲੋਕਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾਂ ਓ. ਪੀ. ਸੋਨੀ ਦੇ ਨਾਲ ਮਜ਼ਬੂਤੀ ਨਾਲ ਖੜੇ ਰਹਿਣਗੇ | ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੰਨੀ ਸਹੋਤਾ, ਜਸਬੀਰ ਸਿੰਘ ਚੇਅਰਮੈਨ, ਨੋਨੀ ਪ੍ਰਧਾਨ, ਸੇਵਾਦਾਰ ਬੂਟਾ ਸਿੰਘ, ਨਿਰਮਲ ਸਿੰਘ, ਸਾਜਨ ਸਿੰਘ, ਸੋਨੂ ਆਟੋ ਵਾਲਾ, ਬਿੱਟੂ ਆਟੋ ਵਾਲਾ, ਸ਼ਿਵ ਰਾਜਾ, ਆਕਾਸ਼, ਵਿਸ਼ੂ, ਸ਼ਾਹੀਦ ਬਾਨੋ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਤੇਗਾ ਸਿੰਘ ਫੌਜੀ, ਰਸਾਲ ਸਿੰਘ, ਦਵਿੰਦਰ ਸਿੰਘ ਤੇ ਰਾਜੂ ਆਦਿ ਹਾਜ਼ਰ ਸਨ |
ਹਲਕਾ ਕੇਂਦਰੀ ਦੇ ਫਤਹਿ ਸਿੰਘ ਕਾਲੋਨੀ ਵਿਖੇ 'ਆਪ' ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਲੋਕਾਂ ਦੇ ਨਾਲ ਓਮ ਪ੍ਰਕਾਸ਼ ਸੋਨੀ ਤੇ ਹੋਰ | ਤਸਵੀਰ : ਹਰਜੀਤ ਸਿੰਘ

Ad Position 22
No active advertisement
ਪਿਛਲੀ ਖ਼ਬਰ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ- ਡੀ. ਸੀ. ਅਗਲੀ ਖ਼ਬਰ ਪਾਕਿ ਤੋਂ ਆਇਆ ਡਰੋਨ ਤੇ ਪੰਜ ਕਰੋੜ ਦੀ ਹੈਰੋਇਨ ਬਰਾਮਦ
Ad Position 24