28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ- ਡੀ. ਸੀ.

Ad Position 21
No active advertisement
ਅਜੀਤ ਡੈਸਕ 25-05-2026
ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਅੰਮਿ੍ਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ |
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੀ, ਜਿਸ ਨੂੰ ਹੁਣ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ | ਇਹ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿਚ ਪਹੁੰਚਣ ਅਤੇ ਗਰਮੀ ਤੋਂ ਬਚਾਅ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ | ਇਸ ਸੰਬੰਧੀ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਪਿ੍ੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਕੁੱਲ 41 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ ਨਾਗਰਿਕ ਵੱਖ-ਵੱਖ ਸਰਕਾਰੀ ਸੇਵਾਵਾਂ ਜਿਵੇਂ ਕਿ ਸਰਟੀਫਿਕੇਟ, ਲਾਇਸੈਂਸ, ਪੈਨਸ਼ਨ, ਸਮਾਜਿਕ ਸੁਰੱਖਿਆ ਸਕੀਮਾਂ ਅਤੇ ਹੋਰ ਨਾਗਰਿਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਨਾਗਰਿਕਾਂ ਦੀ ਵਧੇਰੇ ਸਹੂਲਤ ਲਈ ਪੰਜਾਬ ਸਰਕਾਰ ਦੀ ਡੋਰ-ਸਟੈਪ ਡਿਲੀਵਰੀ ਸੇਵਾ ਵੀ ਉਪਲਬੱਧ ਹੈ | ਜੇਕਰ ਕੋਈ ਨਾਗਰਿਕ ਸੇਵਾ ਕੇਂਦਰ ਵਿਚ ਖੁਦ ਨਹੀਂ ਆ ਸਕਦਾ, ਤਾਂ ਉਹ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਲਈ 'ਅਪਾਇੰਟਮੈਂਟ' ਬੁੱਕ ਕਰਵਾ ਸਕਦਾ ਹੈ ਤੇ ਨਿਰਧਾਰਿਤ ਸੇਵਾਵਾਂ ਦਾ ਲਾਭ ਆਪਣੇ ਘਰ ਵਿਚ ਹੀ ਪ੍ਰਾਪਤ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਲੋਕ ਸੁਰੱਖਿਅਤ ਕਿੱਥੇ ਹੋਣਗੇ ਜਿੱਥੇ ਪੁਲਿਸ ਵੀ ਸੁਰੱਖਿਅਤ ਨਹੀਂ- ਸੰਧੂ ਅਗਲੀ ਖ਼ਬਰ ਕੇਂਦਰੀ ਹਲਕੇ 'ਚ ਕਾਂਗਰਸ ਨੇ ਲਗਾਇਆ 'ਆਪ' ਨੂੰ ਖੋਰਾ
Ad Position 24