28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਸ਼ਾਨਦਾਰ ਅਕਦਾਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ

Ad Position 21
No active advertisement
ਅਜੀਤ ਡੈਸਕ 25-05-2026
ਅੰਮਿ੍ਤਸਰ, 24 ਮਈ (ਰਾਜੇਸ਼ ਕੁਮਾਰ ਸ਼ਰਮਾ)-ਪਦਮਸ੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ. ਏ. ਵੀ. ਸੀ. ਐੱਮ. ਸੀ., ਨਵੀਂ ਦਿੱਲੀ ਦੀ ਯੋਗ ਅਗਵਾਈ ਹੇਠ ਅਤੇ ਡਾ. ਜੇ. ਕਾਕੜੀਆ ਵਾਈਸ ਚੇਅਰਪਰਸਨ ਡੀ.ਏ.ਵੀ. ਪਬਲਿਕ ਸਕੂਲ ਤੇ ਵੀ.ਕੇ. ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼, ਡੀ. ਏ. ਵੀ. ਸੀ. ਐੱਮ. ਸੀ. ਨਵੀਂ ਦਿੱਲੀ ਦੇ ਪ੍ਰੇਰਨਾਦਾਇਕ ਮਾਰਗਦਰਸ਼ਨ 'ਚ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਸੈਸ਼ਨ 2025-26 ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਅਤੇ ਸੈਸ਼ਨ 2026-27 ਲਈ ਸਨਮਾਨ ਸਮਾਗਮ ਕਰਵਾਇਆ ਗਿਆ | ਲਗਪਗ 59 ਵਿਦਿਆਰਥੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਸਕੂਲ ਦੇ ਹੈੱਡ ਬੁਆਏ ਰੁਦਰਾਕਸ਼ ਝਾਂਅ ਅਤੇ ਹੈੱਡ ਗਰਲ ਵੰਸ਼ਿਕਾ ਅਰੋੜਾ ਨੇ ਨਵੀਂ ਚੁਣੀ ਵਿਦਿਆਰਥੀ ਕੌਂਸਲ ਨੂੰ ਸਹੁੰ ਚੁਕਾਈ | ਸਮਾਗਮ ਦੇ ਮੁੱਖ ਮਹਿਮਾਨ ਪ੍ਰਭਜੋਤ ਸਿੰਘ ਵਿਰਕ ਏ. ਆਈ. ਜੀ. ਵਿਜੀਲੈਂਸ ਅੰਮਿ੍ਤਸਰ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ 'ਚ ਅਕਾਦਮਿਕ ਪ੍ਰਾਪਤੀਆਂ ਲਈ ਵਿਦਿਆਰਥੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਨਵੇਂ ਚੁਣੇ ਗਏ ਵਿਦਿਆਰਥੀ ਆਗੂਆਂ ਨੂੰ ਅਨੁਸ਼ਾਸਨ, ਨਿਮਰਤਾ ਦੇ ਗੁਣ ਅਪਨਾਉਣ ਲਈ ਪੇ੍ਰਰਿਤ ਕੀਤਾ | ਸਕੂਲ ਦੀ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ 'ਤੇ ਗਹਿਰੀ ਖ਼ੁਸ਼ੀ ਦਾ ਪ੍ਰਗਟਾਅ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਵੀ ਦਿੱਤਾ | ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਉਪਲਬੱਧੀਆਂ 'ਤੇ ਮਾਣ ਪ੍ਰਗਟਾਉਂਦਿਆਂ ਕਿਹਾ ਕਿ ਬੋਰਡ ਪ੍ਰੀਖਿਆ ਦੇ ਸ਼ਾਨਦਾਰ ਨਤੀਜੇ ਅਤੇ ਨਵੀਂ ਕੌਂਸਲ ਦੀ ਸਥਾਪਨਾ ਵਿਦਿਆਰਥੀਆਂ ਦੀ ਅਨੁਸ਼ਾਸਿਤ ਸੋਚ, ਸੰਸਥਾ ਦੇ ਬੌਧਿਕ ਵਿਕਾਸ, ਚੰਗੇ ਚਰਿੱਤਰ ਅਤੇ ਉੱਚ ਨੈਤਿਕ ਮੁੱਲਾਂ ਦੇ ਪ੍ਰਤੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੇ ਹਨ | ਉਨ੍ਹਾਂ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੀਆਂ ਮਿਲੀਆਂ ਜ਼ਿੰਮੇਵਾਰੀਆਂ ਨੁੰ ਇਮਾਨਦਾਰੀ ਨਾਲ ਨਿਭਾਉਣ ਲਈ ਅਸ਼ੀਰਵਾਦ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪਾਕਿ ਸੁਰੱਖਿਆ ਬਲਾਂ ਨੇ ਬੰਨੂ 'ਚ 16 ਅੱਤਵਾਦੀਆਂ ਨੂੰ ਮਾਰਨ ਦਾ ਕੀਤਾ ਦਾਅਵਾ
Ad Position 24