29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 25-05-2026
ਅੰਮਿ੍ਤਸਰ, 24 ਮਈ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਪੰਜਾਬ ਬਾਇਓਡਾਈਵਰਸਿਟੀ ਬੋਰਡ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ 2026 ਮੌਕੇ ਜੈਵਿਕ ਵਿਭਿੰਨਤਾ ਦੀ ਸੰਭਾਲ ਵਿਸ਼ੇ 'ਤੇ ਵਿਸ਼ੇਸ਼ ਅਕਾਦਮਿਕ ਲੈਕਚਰ ਕਰਵਾਇਆ ਗਿਆ | ਇਹ ਸਮਾਗਮ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਦਕਿ ਇਸ ਨੂੰ ਭਾਰਤ ਸਰਕਾਰ ਦੀ ਨੈਸ਼ਨਲ ਬਾਇਓਡਾਈਵਰਸਿਟੀ ਅਥਾਰਟੀ ਵਲੋਂ ਸਹਿਯੋਗ ਪ੍ਰਾਪਤ ਸੀ | ਸਮਾਗਮ ਦਾ ਵਿਸ਼ਾ 'ਸਥਾਨਕ ਪੱਧਰ 'ਤੇ ਉਪਰਾਲਿਆਂ ਦਾ ਵਿਸ਼ਵ ਪੱਧਰ 'ਤੇ ਪ੍ਰਭਾਵ' ਰੱਖਿਆ ਗਿਆ, ਜਿਸ ਰਾਹੀਂ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਵਾਤਾਵਰਨ ਦੀ ਰੱਖਿਆ ਲਈ ਛੋਟੇ-ਛੋਟੇ ਯਤਨ ਵੀ ਵੱਡਾ ਬਦਲਾਅ ਲਿਆ ਸਕਦੇ ਹਨ | ਵਿਭਾਗ ਦੇ ਮੁਖੀ ਪ੍ਰੋ. ਰਾਜਿੰਦਰ ਕੌਰ ਨੇ ਸਵਾਗਤੀ ਭਾਸ਼ਣ ਦਿੰਦਿਆਂ ਜੈਵਿਕ ਵਿਭਿੰਨਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਮੁੱਖ ਮਹਿਮਾਨ ਅਤੇ ਮੁੱਖ ਵਕਤਾ ਪ੍ਰੋ. (ਡਾ.) ਸਰੋਜ ਅਰੋੜਾ ਨੇ ਆਪਣੇ ਲੈਕਚਰ ਦੌਰਾਨ ਕਿਹਾ ਕਿ ਮਨੁੱਖੀ ਦਖ਼ਲਅੰਦਾਜ਼ੀ ਕਾਰਨ ਪ੍ਰਕਿਰਤੀ ਦਾ ਸੰਤੁਲਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੀ ਭੂਮਿਕਾ ਨਿਭਾਉਣੀ ਹੋਵੇਗੀ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲ ਬਣਨ ਦੀ ਅਪੀਲ ਕੀਤੀ | ਸਮਾਗਮ 'ਚ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਜੈਵਿਕ ਵਿਭਿੰਨਤਾ ਦੀ ਰੱਖਿਆ ਸਿਰਫ਼ ਸਰਕਾਰਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਪ੍ਰੋ. ਸਤਵਿੰਦਰਜੀਤ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਨਿਤਿਕਾ ਕਪੂਰ, ਡਾ. ਮਯੰਕਧਰ ਦਿਵੇਦੀ, ਡਾ. ਮਹਿਕ ਤਨੇਜਾ, ਡਾ. ਕਿਰਨਦੀਪ ਧਾਮੀ ਸਮੇਤ ਵੱਡੀ ਗਿਣਤੀ 'ਚ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ | ਸਮਾਗਮ ਦੇ ਅਖ਼ੀਰ 'ਤੇ ਸਾਰਿਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਜੈਵਿਕ ਵਿਭਿੰਨਤਾ ਦੀ ਰੱਖਿਆ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਵ. ਜਥੇਦਾਰ ਖਜ਼ਾਨ ਸਿੰਘ ਮੀਰਾਂਕੋਟ ਦੀ ਬਰਸੀ 'ਤੇ ਵੱਖ-ਵੱਖ ਆਗੂਆਂ ਭਰੀ ਹਾਜ਼ਰੀ
Ad Position 24