29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਵਿਚ ਲਗਾਤਾਰ ਵਿਗੜ ਰਹੀ ਹੈ ਅਮਨ ਤੇ ਕਾਨੂੰਨ ਦੀ ਵਿਵਸਥਾ- ਮਜੀਠੀਆ

Ad Position 21
No active advertisement
ਅਜੀਤ ਡੈਸਕ 25-05-2026
ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਅਮਨ ਤੇ ਕਾਨੂੰਨ ਦੀ ਵਿਵਸਥਾ ਦਿਨ ਬ ਦਿਨ ਵਿਗੜ੍ਹ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਗਰ ਕੌਸਲ ਚੋਣਾਂ ਦੌਰਾਨ ਅੱਜ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਮਜੀਠਾ ਸ਼ਹਿਰ ਵਿਚ ਕੱਢੇ ਗਏ ਰੋਡ ਸ਼ੋਅ ਦੌਰਾਨ ਗੱਲਬਾਤ ਕਰਦਿਆਂ ਕੀਤਾ | ਮਜੀਠੀਆ ਨੇ ਅੱਜ ਤੜ੍ਹਕਸਾਰ ਮਜੀਠਾ ਸ਼ਹਿਰ ਦੇ ਬਾਹਰਵਾਰ ਡਿਊਟੀ 'ਤੇ ਜਾ ਰਹੇ ਏ.ਐੱਸ.ਆਈ.ਛ ਜ਼ੋਗਾ ਸਿੰਘ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਮਜੀਠਾ ਦੇ ਲੋਕ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਵੋਟਾਂ ਪਾ ਕੇ ਜਿਤਾਉਣਗੇ ਤੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਕਮੇਟੀ ਬਣਾਉਣਗੇ ਤਾਂ ਕਿ ਮਜੀਠਾ ਸ਼ਹਿਰ ਦੀ ਰੁਕੀ ਹੋਈ ਤਰੱਕੀ ਤੇ ਵਿਕਾਸ ਫਿਰ ਹੋ ਸਕੇ | ਇਸ ਮੌਕੇ ਇਸਤਰੀ ਅਕਾਲੀ ਆਗੂ ਕੰਚਨਪ੍ਰੀਤ ਕੌਰ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਲਖਬੀਰ ਸਿੰਘ ਗਿੱਲ, ਸਰਬਜੀਤ ਸਿੰਘ ਸੁਪਾਰੀਵਿੰਡ ਵਾਈਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਮਨਦੀਪ ਗਿੱਲ ਸੁਪਾਰੀਵਿੰਡ, ਸਲਵੰਤ ਸਿੰਘ ਸੇਠ, ਤਰੁਨ ਕੁਮਾਰ ਅਬਰੋਲ, ਪਿ੍ੰਸ ਨਈਅਰ, ਦੁਰਗਾ ਦਾਸ, ਨਰੇਸ਼ ਕੁਮਾਰ, ਬਿੱਲਾ ਸ਼ਾਹ ਆੜ੍ਹਤੀਆ, ਅਜੈ ਕੁਮਾਰ ਚੋਪੜਾ, ਰਜੇਸ਼ ਕੁਮਾਰ ਭੱਲਾ, ਕਵਲਦੀਪ ਸਿੰਘ ਲਾਲੀ ਮਜੀਠਾ, ਪਿ੍ੰ: ਦਲਜੀਤ ਕੁਮਾਰ, ਚਰਨਜੀਤ ਸਿੰਘ ਗੋਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਸੂਝਵਾਨ ਵੋਟਰ ਵਿਕਾਸ ਦੇ ਕੰਮਾਂ 'ਤੇ 'ਆਪ' ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਸ਼ਾਨ ਨਾਲ ਜਿਤਾ... ਅਗਲੀ ਖ਼ਬਰ ਭਾਜਪਾ ਦੇ ਉਮੀਦਵਾਰ 11 ਵਾਰਡਾਂ 'ਤੇ ਹੀ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ- ਬੋਨੀ ਅਜਨਾਲਾ
Ad Position 24