ਰਮਦਾਸ, 24 ਮਈ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਤੋਂ ਚੋਣ ਲੜ ਰਹੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵਾਰਡ ਨੰ: 4,5,6,7,8 'ਚ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਆਪ ਦੇ ਹੱਕ 'ਚ ਵੋਟ ਪਾਉਣ ਲਈ ਲਾਮਬੱਧ ਕੀਤਾ | ਵਿਧਾਇਕ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਤਿਹਾਸਕ ਨਗਰੀ ਰਮਦਾਸ ਦਾ ਜੋ ਮਾਨ ਸਰਕਾਰ ਦੀ ਅਗਵਾਈ ਹੇਠ ਵਿਕਾਸ ਹੋ ਰਿਹਾ ਹੈ ਜਿਸ ਕਰਕੇ ਵੋਟਰ ਆਪ ਦੇ ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਕਸਬਾ ਰਮਦਾਸ ਦੀ ਕਦੀ ਸਾਰ ਹੀ ਨਹੀਂ ਲਈ ਜਿਸ ਕਰਕੇ ਲੋਕ ਉਨ੍ਹਾਂ ਨੂੰ ਨਕਾਰ ਚੁੱਕੇ ਹਨ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਬਲਜੀਤ ਸਿੰਘ ਅੜਾਇਆ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ, ਸਰਪੰਚ ਸ਼ੇਰ ਸਿੰਘ, ਸਰਪੰਚ ਗੁਰਦਿਆਲ ਸਿੰਘ ਜੱਟਾ, ਮਾ: ਦਲਬੀਰ ਸਿੰਘ ਸਹਿਜਾਦਾ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ, ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ ਰੰਧਾਵਾ, ਸੁਖਦੇਵ ਸਿੰਘ ਸੋਹੀ, ਰਣਜੀਤ ਸਿੰਘ ਬੱਗੂ, ਕਰਨਜੀਤ ਸਿੰਘ ਬਿੱਟੂ, ਗੁਰਮੀਤ ਕੌਰ, ਗੌਰਵ ਭੰਡਾਰੀ ਤੇ ਬਬਲਾ ਭੰਡਾਰੀ ਆਦਿ ਮੌਜੂਦ ਸਨ |