29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੋਣ ਪ੍ਰਚਾਰ ਦੇ ਆਖਰੀ ਦਿਨ 'ਆਪ' ਨੇ ਕੱਢਿਆ ਰੋਡ ਸ਼ੋਅ

Ad Position 21
No active advertisement
ਅਜੀਤ ਡੈਸਕ 25-05-2026
ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣਾ ਦਰਾਨ ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਸ਼ਹਿਰ ਮਜੀਠਾ ਦੇ ਵੱਡੀ ਗਿਣਤੀ ਵਿਚ ਵੋਟਰਾਂ ਨੇ ਭਾਗ ਲਿਆ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਸ਼ਹਿਰ ਵਿਚ ਵਿਕਾਸ ਦੇ ਨਾਮ 'ਤੇ ਸਿਰਫ ਆਪਣੀਆਂ ਜੇਬਾਂ ਹੀ ਭਰੀਆਂ ਹਨ ਵਿਕਾਸ ਨਹੀਂ ਕਰਵਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੋਣਾ ਦੇ ਸੰਬੰਧ ਵਿਚ ਸ਼ਹਿਰ ਦੇ ਹਰ ਮੁਹੱਲੇ ਅਤੇ ਗਲੀ ਵਿਚ ਜਾਣ ਦਾ ਮੌਕਾ ਮਿਲਿਆ ਹੈ ਅਤੇ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਝਾੜੂ ਚੋਣ ਨਿਸ਼ਾਨ ਤੇ ਵੋਟਾਂ ਪਾ ਕੇ ਜਿਤਾਓ ਸ਼ਹਿਰ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇਗਾ | ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾ ਦਿੱਤਾ ਜਾਵੇਗਾ | ਿਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਅਸੀ ਸਕੱਤਰ ਗਿੱਲ, ਉਮੀਦਵਾਰਾਂ ਵਿਚ ਸ੍ਰੀਮਤੀ ਪੂਨਮ, ਆਜਾਦ ਸਿੰਘ, ਸੁਖਮੀਤ ਕੌਰ, ਰਮਨ ਕੁਮਾਰ, ਪਰਮਜੀਤ ਕੌਰ, ਊਦੈ ਸਿੰਘ, ਮੈਡਮ ਨਿਸ਼ਾ, ਨੀਰਜ ਕੁਮਾਰ, ਬਿਮਲਾ ਵੰਤੀ, ਹਰਵਿੰਦਰ ਸਿੰਘ, ਬਲਵੰਤ ਸਿੰਘ, ਜਤਿੰਦਰ ਕੁਮਾਰ, ਸ੍ਰੀ ਮਤੀ ਰੂਪਾ, ਸਤਿੰਦਰ ਸਿੰਘ ਸ਼ਾਹ, ਹਰਭੁਪਿੰਦਰ ਸਿੰਘ ਸ਼ਾਹ, ਮੋਹਨ ਨੰਦਾ, ਗੌਰਵ ਨੰਦਾ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਜ਼ਸਵੰਤ ਸਿੰਘ ਪੰਨੂੰ ਤੇ ਵੱਡੀ ਗਿਣਤੀ ਵਿਚ 'ਆਪ' ਆਗੂ ਤੇ ਵਰਕਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰਾਂ ਨੇ ਆਪਣੇ ਸਮਰਥਕਾਂ ਨਾਲ ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਕੱਢਿਆ ਰੋਡ ਸ਼ੋਅ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਸੂਝਵਾਨ ਵੋਟਰ ਵਿਕਾਸ ਦੇ ਕੰਮਾਂ 'ਤੇ 'ਆਪ' ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਸ਼ਾਨ ਨਾਲ ਜਿਤਾ...
Ad Position 24