30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ- ਜੋਧ ਸਿੰਘ ਸਮਰਾ

Ad Position 21
No active advertisement
ਅਜੀਤ ਡੈਸਕ 25-05-2026
ਰਮਦਾਸ, 24 ਮਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਆਪਣੇ ਵਰਕਰਾਂ ਨਾਲ ਰਮਦਾਸ ਦੀ ਵਾਰਡ ਨੰ: 7,8,9,10 'ਚ ਡੋਰ ਟੂ ਡੋਰ ਜਾ ਕੇ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਲਾਮਬੱਧ ਕੀਤਾ ਤੇ ਕਿਹਾ ਕਿ ਮਾਨ ਸਰਕਾਰ ਨੇ ਚਾਰ ਸਾਲ ਦੇ ਰਾਜ ਦੌਰਾਨ ਇਤਿਹਾਸਕ ਸ਼ਹਿਰ ਦੇ ਰਮਦਾਸ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਪਵਿੱਤਰ ਸ਼ਹਿਰ ਵਿਕਾਸ ਪੱਖੋਂ ਪਛੜਿਆ ਹੈ ਜਿਸ ਕਰਕੇ ਰਮਦਾਸ ਦੇ ਸੂਝਵਾਨ ਵੋਟਰ ਮਾਨ ਸਰਕਾਰ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਨਕਾਰ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ 26 ਮਈ ਨੂੰ ਪਾਉਣਗੇ | ਇਸ ਮੌਕੇ ਪੀ.ਏ. ਗੁਰਭੇਜ ਸਿੰਘ ਭੱਟੀ, ਜਸਕਰਨਜੀਤ ਸਿੰਘ ਰੰਧਾਵਾ, ਤੇਰਿੰਦਰ ਸ਼ੇਰ ਸਿੰਘ, ਨੰਬਰਦਾਰ ਕਰਨਬੀਰ ਸਿੰਘ, ਯੂਥ ਪ੍ਰਧਾਨ ਰਾਜਬੀਰ ਸਿੰਘ ਬਾਉਲੀ, ਫੌਜੀ ਅਮਰਜੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਮਲਵਿੰਦਰ ਸਿੰਘ ਮਿੰਟੂ, ਜਗਜੀਤ ਸਿੰਘ, ਗੁਰਿੰਦਰ ਸੋਨਾ, ਬਾਬਾ ਗੁਰਦਿਆਲ ਸਿੰਘ, ਫੌਜੀ ਪਰਮਜੀਤ ਸਿੰਘ, ਗੁਰਦੀਪ ਸਿੰਘ, ਐਡਵੋਕੇਟ ਅਤੁੱਲ ਸ਼ਰਮਾ, ਸਾਬਕਾ ਸਰਪੰਚ ਜਸਪਾਲ ਸਿੰਘ ਰੰਧਾਵਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿਸੋਕੇ, ਗੁਰਪ੍ਰੀਤ ਸਿੰਘ ਸੋਨਾ ਪਸ਼ੀਆਂ, ਗੁਰਮੀਤ ਸਿੰਘ ਹੈਪੀ ਆਦਿ ਅਕਾਲੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-1 ਤੋਂ ਅਕਾਲੀ ਉਮੀਦਵਾਰ ਵੀਨਾ ਰਾਣੀ ਵਲੋਂ ਵਿਕਾਸ ਦੇ ਨਾਂਅ 'ਤੇ ਵੋਟਾਂ ਦੀ ਅਪੀਲ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ 26 ਨੂੰ 'ਆਪ' ਉਮੀਦਵਾਰਾਂ ਦੇ ਹੱਕ ਵੋਟਰ ਮੋਹਰਾਂ ਲਗਾਉਣਗੇ- ਐਡਵੋਕੇਟ ਅਮਨਦੀਪ ਕੌ...
Ad Position 24