28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੁਲਿਸ ਵਲੋਂ ਹੈਰੋਇਨ, ਪਿਸਤੌਲ ਤੇ ਡਰੱਗ ਮਨੀ ਸਮੇਤ 4 ਕਾਬੂ <br/>

Ad Position 21
No active advertisement
ਅਜੀਤ ਡੈਸਕ 26-05-2026

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਨਾਕੇਬੰਦੀ ਦੌਰਾਨ ਚਾਰ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ, ਨਾਜਾਇਜ਼ ਅਸਲ੍ਹੇ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. (ਸਿਟੀ-1) ਵਿਸ਼ਾਲਜੀਤ ਸਿੰਘ, ਏ. ਸੀ. ਪੀ. ਪ੍ਰੀਤਇੰਦਰ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਗੁਰਿੰਦਰਜੀਤ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ ਅਤੇ ਹੌਲਦਾਰ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਨੇੜੇ 'ਸੱਪਾਂ ਵਾਲਾ ਡੇਰਾ' ਵਿਖੇ ਸ਼ੱਕੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ | ਇਸੇ ਦੌਰਾਨ ਇਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੁਝ ਹਥਿਆਰਬੰਦ ਵਿਅਕਤੀ ਇਲਾਕੇ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਘੁੰਮ ਰਹੇ ਹਨ | ਪੁਲਿਸ ਨੇ ਮੁਸ਼ਤੈਦੀ ਦਿਖਾਉਂਦੇ ਹੋਏ ਉਕਤ ਨੌਜਵਾਨਾਂ ਨੂੰ ਘੇਰ ਕੇ ਕਾਬੂ ਕਰ ਲਿਆ | ਮੁਲਜ਼ਮਾਂ ਦੀ ਮੌਕੇ 'ਤੇ ਕੀਤੀ ਗਈ ਤਲਾਸ਼ੀ ਦੌਰਾਨ 1 ਕਿੱਲੋ 409 ਗ੍ਰਾਮ ਅਤੇ 26 ਮਿਲੀਗ੍ਰਾਮ ਹੈਰੋਇਨ, ਅਮਰੀਕਾ ਦਾ ਬਣਿਆ ਇਕ 30 ਬੋਰ ਨਾਜਾਇਜ਼ ਪਿਸਤੌਲ (ਸਮੇਤ ਮੈਗਜ਼ੀਨ) ਤੇ 15 ਹਜ਼ਾਰ ਰੁਪਏ ਨਕਦ ਡਰੱਗ ਮਨੀ ਬਰਾਮਦ ਕੀਤੀ ਗਈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੈਮਲ ਸਿੰਘ ਪੁੱਤਰ ਸੁਖਬੀਰ ਸਿੰਘ (ਵਾਸੀ ਗੁਰੂ ਕੀ ਵਡਾਲੀ, ਅੰਮਿ੍ਤਸਰ) ਹਰਦੀਪ ਸਿੰਘ ਪੁੱਤਰ ਵਿਜੇ ਸਿੰਘ (ਵਾਸੀ ਛੇਹਰਟਾ, ਅੰਮਿ੍ਤਸਰ) ਦਲਜੀਤ ਸਿੰਘ ਉਰਫ਼ ਸਾਜਨ ਪੁੱਤਰ ਅੰਮਿ੍ਤਪਾਲ ਸਿੰਘ (ਵਾਸੀ ਬਾਬਾ ਦੀਪ ਐਵੇਨਿਊ, ਸੰਨ ਸਾਹਿਬ, ਛੇਹਰਟਾ, ਅੰਮਿ੍ਤਸਰ) ਹਰਮਿੰਦਰ ਸਿੰਘ ਪੁੱਤਰ ਰਣਜੀਤ ਸਿੰਘ (ਵਾਸੀ ਸੰਨ ਸਾਹਿਬ, ਛੇਹਰਟਾ, ਅੰਮਿ੍ਤਸਰ ਵਜੋਂ ਹੋਈ ਹੈ | ਪੁਲਿਸ ਮੁਤਾਬਕ ਮੁਲਜ਼ਮਾਂ ਖਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਤੇ ਅਸਲ੍ਹਾ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ | ਪੁਲਿਸ ਅਨੁਸਾਰ ਮੁਲਜ਼ਮਾਂ ਕੋਲੋਂ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਸਕੂਲ ਤੇ ਧਾਰਮਿਕ ਸਥਾਨਾਂ ਨੇੜੇ ਗੋਦਾਮ ਬਣਾਉਣ ਦਾ ਵਿਰੋਧ, ਪੰਚਾਇਤਾਂ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਝਟਕਾ, ਅੰਮਿ੍ਤਸਰ ਦੇ ਮੇਅਰ ਦੀ ਚੋਣ ਮੁੜ ਕਰਵਾਉਣ ਸੰਬੰਧੀ ਪਾਈ ਪਟੀਸ਼ਨ ਹੋਈ ਰੱਦ <br/>
Ad Position 24