28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫ਼ਦ ਨਹਿਰੀ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਿਆ <br/>

Ad Position 21
No active advertisement
ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਸੂਬਾਈ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਹਰਭਜਨ ਸਿੰਘ ਟਰਪਈ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 26-05-2026
ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫਦ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਸੂਬਾਈ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਹਰਭਜਨ ਸਿੰਘ ਟਰਪਈ, ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ ਦੀ ਅਗਵਾਈ ਹੇਠ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਦੇ ਦਫਤਰ ਹੈਪੀ ਕੁਮਾਰ ਐਕਸੀਅਨ ਅਤੇ ਬਿਜਲੀ ਵਿਭਾਗ ਦੇ ਐੱਸ. ਈ., ਐੱਸ. ਬੀ. ਐੱਸ. ਮਰਹਾਲਾ ਨੂੰ ਮਿਲਿਆ | ਇਸ ਮੌਕੇ ਨਹਿਰਾਂ ਨਾਲ ਸੰਬੰਧਿਤ ਮਸਲਿਆਂ ਉੱਤੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋੜੀਂਦਾ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਅਤੇ ਪੇਂਡੂ ਅਤੇ ਸ਼ਹਿਰੀ ਵਸੋਂ ਨੂੰ ਸੋਧਿਆ ਹੋਇਆ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜਨ ਲਈ ਦਰਿਆਵਾਂ ਦਾ ਨਹਿਰੀਕਰਨ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਯੂ. ਬੀ. ਡੀ. ਸੀ. ਦੀ ਕਪੈਸਿਟੀ 12000 ਕਿਊਸਿਕ ਪਾਣੀ ਦੀ ਹੈ, ਜਿਸ 'ਚ ਅੱਧੀ ਮਾਤਰਾ 'ਚ ਪਾਣੀ ਆ ਰਿਹਾ ਹੈ | ਭੀਮਪੁਰ ਇਜੈਕਟਰ ਤੋਂ ਪਾਣੀ ਬਿਆਸ ਦਰਿਆ 'ਚ ਸੁੱਟਿਆ ਜਾ ਰਿਹਾ ਹੈ, ਜੋ ਕਿ ਮਾਝੇ ਦੀ ਧਰਤੀ ਨਾਲ ਬੇਇਨਸਾਫੀ ਹੈ | ਇਸ ਨੂੰ ਤੁਰੰਤ ਬੰਦ ਕੀਤਾ ਜਾਵੇ | ਇਸੇ ਤਰ੍ਹਾਂ ਹੀ ਰਮਦਾਸ ਨਹਿਰ ਚਲਾਈ ਜਾਵੇ, ਡੂੰਘੇ ਪੱਕੇ ਖਾਲ ਬਣਨ ਨਾਲ ਮੋਘਿਆਂ ਦੀ ਉਚਾਈ ਵਧ ਗਈ ਹੈ, ਜਿਸ ਨੂੰ ਠੀਕ ਕੀਤਾ ਜਾਵੇ, ਨਹਿਰਾਂ, ਸੂਇਆਂ ਖਾਲਿਆਂ ਦੀ ਮੁਰੰਮਤ ਕੀਤੀ ਜਾਵੇ |
ਇਸ ਤੋਂ ਇਲਾਵਾ ਆਗੂਆਂ ਨੇ ਬਿਜਲੀ ਵਿਭਾਗ ਨਾਲ ਸੰਬੰਧਿਤ ਮੰਗਾਂ 'ਚ ਚਿੱਪ ਵਾਲੇ ਮੀਟਰ ਨਾ ਲਗਾਉਣ, ਕਿਸਾਨਾਂ ਲਈ ਟਿਊਬਵੈੱਲਾਂ ਲਈ ਬਿਜਲੀ ਸਪਲਾਈ 16 ਘੰਟੇ ਅਤੇ ਘਰੇਲੂ ਸਪਲਾਈ 24 ਘੰਟੇ ਦੇਣ, ਸੜੇ ਅਤੇ ਤੇਲ ਚੋਰੀ ਵਾਲੇ ਟਰਾਂਸਫਾਰਮਰ 24 ਘੰਟੇ 'ਚ ਬਦਲੇ ਜਾਣ, ਮੋਟਰਾਂ ਦੇ ਲੋਡ ਵਧਾਉਣ ਦੀ ਫੀਸ ਨਾ ਲੈਣ ਅਤੇ ਮੋਟਰਾਂ ਦਾ ਲੋਡ 2.5 ਐਮਪੀਅਰ, ਸਬਮਰਸੀਬਲ ਮੋਟਰ ਦਾ ਤਿੰਨ ਐਮਪੀਅਰ ਕਰਨ, ਸ਼ਿਕਾਇਤ ਕੇਂਦਰ ਦੁਬਾਰਾ ਚਾਲੂ ਕੀਤੇ ਜਾਣ ਆਦਿ ਦੀ ਮੰਗ ਕੀਤੀ | ਇਸ ਮੌਕੇ ਅਧਿਕਾਰੀਆਂ ਨੇ ਸਰਕਾਰ ਪੱਧਰ ਦੀਆਂ ਮੰਗਾਂ ਸਰਕਾਰ ਨੂੰ ਭੇਜਣ ਅਤੇ ਆਪਣੇ ਪੱਧਰ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਕੂਲ ਤੇ ਧਾਰਮਿਕ ਸਥਾਨਾਂ ਨੇੜੇ ਗੋਦਾਮ ਬਣਾਉਣ ਦਾ ਵਿਰੋਧ, ਪੰਚਾਇਤਾਂ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>
Ad Position 24