29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲੇ ਜਾਣ ਦੇ ਪਹਿਲੇ ਦਿਨ ਸਮੇਂ ਸਿਰ ਪੁੱਜੇ ਮੁਲਾਜ਼ਮ-ਡੀ.ਸੀ. <br/>

Ad Position 21
No active advertisement
ਡੀ.ਸੀ. ਦਲਵਿੰਦਰਜੀਤ ਸਿੰਘ <br/> 26-05-2026
ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)–ਸਰਕਾਰ ਵਲੋੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫ਼ਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਰੁਪਿੰਦਰ ਪਾਲ ਸਿੰਘ ਵਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਦਫਤਰਾਂ ਦਾ ਦੌਰਾ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਚੈੱਕ ਵੀ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਡੀ. ਸੀ. ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਹੀ ਮੁਲਾਜਮ ਆਪਣੀ ਡਿਊਟੀ ਨੂੰ ਸਮਝਦੇ ਹੋਏ ਸਮੇਂ ਸਿਰ ਆਪਣੀਆਂ ਸੀਟਾਂ 'ਤੇ ਪਹੁੰਚ ਗਏ ਸਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਅਗਲੇ ਹੁਕਮਾਂ ਤੱਕ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ ਅਤੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ | ਉਨ•ਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਲੇਟ ਲਤੀਫੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਲੇਟ ਆਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ | ਇਸੇ ਤਰ੍ਹਾਂ ਹੀ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਲੈ ਕੇ ਬਾ: ਦੁ: 3:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ | ਉਨ•ਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਫਤਰੀ ਸਮੇਂ ਦੌਰਾਨ ਆਪਣਾ ਕਰਵਾਉਣ ਲਈ ਪਹੁੰਚ ਕਰਨ ਅਤੇ ਜੇਕਰ ਉਨ•ਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਰਾਜਮਹਿੰਦਰ ਸਿੰੰਘ ਮਜੀਠਾ ਦੇ ਅਕਾਲੀ ਦਲ ਨੂੰ ਅਲਵਿਦਾ ਆਖਣ ਬਾਅਦ ਮਜੀਠਾ ਪਰਿਵਾਰ ਦੇ ਫਰਜ਼ੰਦ ਗੁਰਤੇਸ਼ਵਰ ਸਿੰਘ, ਬਿਕਰਮ... ਅਗਲੀ ਖ਼ਬਰ ਡਾਬਰ ਪੁਦੀਨ ਹਰਾ ਨੇ 'ਵੰਡਰ ਹਰਬ' ਪੁਦੀਨੇ ਦੇ ਫਾਇਦਿਆਂ ਨੂੰ ਕੀਤਾ ਉਜਾਗਰ <br/>
Ad Position 24