ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਸ਼ਵ ਵਾਤਾਵਰਣ ਦਿਵਸ ਮੁਹਿੰਮ ਦੇ ਹਿੱਸੇ ਵਜੋਂ ਫਿਰੋਜ਼ਪੁਰ ਡਿਵੀਜ਼ਨ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਨੁੱਕੜ ਨਾਟਕ ਰਾਹੀਂ ਵਾਤਾਵਰਣ ਸੁਰੱਖਿਆ, ਪਾਣੀ ਸੰਭਾਲ, ਸਿੰਗਲ-ਯੂਜ਼ ਪਲਾਸਟਿਕ ਨੂੰ ਖਤਮ ਕਰਨਾ ਅਤੇ ਹਰਿਆਲੀ ਭਰੀ ਜੀਵਨ ਸ਼ੈਲੀ ਅਪਣਾਉਣ ਨੂੰ ਦਿਲਚਸਪ ਢੰਗ ਨਾਲ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਉਦੇਸ਼ ਯਾਤਰੀਆਂ ਅਤੇ ਆਮ ਲੋਕਾਂ 'ਚ ਵਾਤਾਵਰਨ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਸਟੇਸ਼ਨ ਕੰਪਲੈਕਸ 'ਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਵਾਤਾਵਰਨ ਸੁਰੱਖਿਆ ਨਾਲ ਸੰਬੰਧਿਤ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ |