12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਛੱਪੜ 'ਚ ਡੁੱਬਣ ਨਾਲ 22 ਸਾਲਾ ਨੌਜਵਾਨ ਦੀ ਮੌਤ <br/>

Ad Position 21
No active advertisement
ਨੌਜਵਾਨ ਦਵਿੰਦਰ ਸਿੰਘ ਦੀ ਛੱਪੜ 'ਚੋਂ ਲਾਸ਼ ਬਾਹਰ ਕੱਢ ਕੇ ਲਿਆਉਂਦੇ ਹੋਏ ਗੋਤਾਖੋਰ | ਤਸਵੀਰ : ਹਰਜਿੰਦਰ ਸਿੰਘ ਕਲੇਰ <br/> 27-05-2026
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)—ਨਜ਼ਦੀਕੀ ਪਿੰਡ ਜਬੋਵਾਲ ਵਿਚ ਇਕ 22 ਸਾਲਾ ਨੌਜਵਾਨ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕਿਸੇ ਕਾਰਨ ਪਿੰਡ ਦੇ ਡੂੰਘੇ ਛੱਪੜ ਵਿਚ ਡਿੱਗ ਗਿਆ, ਜਿਸ ਕਾਰਨ ਉਹ ਪਾਣੀ ਵਿਚ ਡੁੱਬ ਗਿਆ | ਘਟਨਾ ਦਾ ਪਤਾ ਲੱਗਣ 'ਤੇ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਣ ਉਪਰੰਤ ਤਰਸਿੱਕਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਕੀਤੀ ਗਈ | ਕਾਫ਼ੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਛੱਪੜ ਵਿਚੋਂ ਬਾਹਰ ਕੱਢ ਲਿਆ ਗਿਆ | ਪੁਲਿਸ ਵਲੋਂ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਮਿ੍ਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ | ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਜਬੋਵਾਲ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਲਾਕੇ ਦੇ ਲੋਕਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਮਜੀਠੀਆ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਜਾਣਨ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ <br/> ਅਗਲੀ ਖ਼ਬਰ ਨਸ਼ੇ ਦੇ ਮਾਮਲੇ ਤੇ ਹੋਰ ਮਾਮਲਿਆਂ 'ਚ ਜ਼ਬਤ ਕੀਤੇ 115 ਵਾਹਨਾਂ ਦੀ ਹੋਈ ਨਿਲਾਮੀ <br/>
Ad Position 24