ਰਾਜਾਸਾਂਸੀ, 26 ਮਈ (ਹਰਦੀਪ ਸਿੰਘ ਖੀਵਾ)ਸਥਾਨਕ ਕਸਬਾ ਰਾਜਾਸਾਂਸੀ ਦੇ ਸਾਬਕਾ ਕੌਂਸਲਰ ਯੂਨਸ ਸਾਬਾ ਰਾਜਾਸਾਂਸੀ ਦੇ ਉੱਦਮ ਸਦਕਾ ਸਮਾਜ ਸੇਵੀ ਨੌਜਵਾਨਾਂ 'ਚ ਲਵ ਰਾਜਾਸਾਂਸੀ, ਸਾਬਾ ਪ੍ਰਧਾਨ, ਸੁਖਵਿੰਦਰ ਸਿੰਘ ਮੱਟੂ, ਜਸਬੀਰ ਸਿੰਘ ਲੱਕੀ, ਗੁਰਮੀਤ ਸਿੰਘ ਭੋਏਵਾਲੀ, ਰਿੱਕੀ ਰਾਜਾਸਾਂਸੀ ਵਲੋਂ ਲੋੜਵੰਦ ਪਰਿਵਾਰਾਂ ਦੇ ਜੋੜੇ ਦਾ ਆਨੰਦ ਕਾਰਜ ਕਰਵਾਇਆ ਗਿਆ | ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਆਨੰਦ ਕਾਰਜ ਦੀ ਰਸਮ ਦੀ ਸਮਾਪਤੀ ਤੋਂ ਬਾਅਦ ਉਕਤ ਸਮਾਜ ਸੇਵੀ ਨੌਜਵਾਨਾਂ ਵਲੋਂ ਖੁੱਲੇ ਪੰਡਾਲ 'ਚ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ ਗਿਆ | ਉਪਰੰਤ ਲੋੜ ਅਨੁਸਾਰ ਘਰੇਲੂ ਸਾਮਾਨ ਵੀ ਦਿੱਤਾ ਗਿਆ | ਇਸ ਦੌਰਾਨ ਸਾਬਕਾ ਕੌਂਸਲਰ ਯੂਨਸ ਸਾਬਾ ਰਾਜਾਸਾਂਸੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਵਿਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਅੱਗੇ ਆਉਣਾ ਚਾਹੀਦਾ ਹੈ |