19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਨੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਸ਼ਵੇਤ ਮਲਿਕ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਮੰਗ-ਪੱਤਰ ਦਿੰਦੇ ਹੋਏ ਰਜਿੰਦਰ ਸਿੰਘ ਮਰਵਾਹਾ, ਹਰਪ੍ਰੀਤ ਸਿੰਘ ਭਾਟੀਆ, ਤਜਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ, ਸੀ.ਏ. ਅਮਰਜੀਤ ਸਿੰਘ ਨਾਰੰਗ ਅਤੇ ਹੋਰ | ਤਸਵੀਰ : ਹਰਜੀਤ ਸਿੰਘ <br/> 28-05-2026
ਅੰਮਿ੍ਤਸਰ, 27 ਮਈ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਕੇਂਦਰੀ ਏਸ਼ੀਆਈ ਮੁਲਕਾਂ ਈਰਾਨ, ਇਰਾਕ, ਉਜ਼ਬੇਕਿਸਤਾਨ, ਕਜ਼ਾਖ਼ਸਤਾਨ, ਤੁਰਕਮਿਨਸਤਾਨ ਤੇ ਤਾਜਿਕਸਤਾਨ ਆਦਿ ਨਾਲ ਪਿਛਲੇ 7 ਸਾਲਾਂ ਤੋਂ ਬੰਦ ਆਪਸੀ ਵਪਾਰ ਮੁੜ ਸ਼ੁਰੂ ਕਰਨ ਲਈ ਲਈ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਕ ਮੰਗ-ਪੱਤਰ ਸੌਂਪਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਵੀ ਖੋਲ੍ਹੇ ਜਾਣ ਦੀ ਮੰਗ ਕੀਤੀ | ਉਨ੍ਹਾਂ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਇਹ ਮੰਗ ਪੱਤਰ ਪੇਸ਼ ਕਰਨਗੇ | ਮਲਿਕ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਭਾਰਤ ਅਤੇ ਪਾਕਿ ਦਰਮਿਆਨ ਸੰਬੰਧਾਂ ਨੂੰ ਸੁਖਾਵੇਂ ਅਤੇ ਭਾਈਚਾਰਕ ਬਣਾਉਣ ਲਈ ਦਿੱਲੀ ਅਤੇ ਲਾਹੌਰ ਦਰਮਿਆਨ 'ਸਦਾ-ਏ-ਸਰਹੱਦ' ਬੱਸ ਦੀ ਸ਼ੁਰੂਆਤ ਕੀਤੀ ਅਤੇ ਪਾਕਿ ਪਹੁੰਚੇ, ਪਰ ਜਲਦੀ ਬਾਅਦ ਪਾਕਿ ਨੇ ਕਾਰਗਿਲ 'ਚ ਹਮਲਾ ਕਰ ਦਿੱਤਾ | ਇਸੇ ਤਰ੍ਹਾਂ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਨਿਰਧਾਰਿਤ ਪ੍ਰੋਗਰਾਮ ਦੇ ਲਾਹੌਰ ਜਾ ਕੇ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਜਨਮ ਦਿਨ ਸਮਾਗਮ 'ਚ ਸ਼ਾਮਿਲ ਹੋ ਕੇ ਸ਼ਾਂਤੀ ਅਤੇ ਭਾਈਚਾਰੇ ਦਾ ਹੱਥ ਵਧਾਇਆ, ਪਰ ਪਾਕਿ ਨੇ ਉੜੀ, ਪੁਲਵਾਮਾ ਅਤੇ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਕਰਕੇ ਇਸ ਸ਼ਾਂਤੀ ਪ੍ਰਕਿਰਿਆ ਨੂੰ ਭੰਗ ਕਰ ਦਿੱਤਾ | ਇਸ ਮੌਕੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮਿ੍ਤਸਰ ਦੇ ਚੇਅਰਮੈਨ ਹਰਪ੍ਰੀਤ ਸਿੰਘ ਭਾਟੀਆ, ਕੁਲਵਿੰਦਰ ਸਿੰਘ ਮਰਵਾਹਾ, ਤਜਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ, ਸੀ. ਏ. ਅਮਰਜੀਤ ਸਿੰਘ ਨਾਰੰਗ, ਆਰਕੀਟੈਕਟ ਜੱਜਬੀਰ ਸਿੰਘ, ਮਨਦੀਪ ਸਿੰਘ, ਸਰਬਰਿੰਦਰ ਸਿੰਘ ਸੋਨੂੰ ਸੁਲਤਾਨਵਿੰਡ, ਸੁਰੇਸ਼ ਕੁਮਾਰ, ਸੁਮਿਤ ਸਿੰਘ ਅਤੇ ਹੋਰ ਕਾਰੋਬਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣਾਂ ਪਿਛਲੀ ਵਾਰ ਨਾਲੋਂ 8.61 ਫ਼ੀਸਦੀ ਘੱਟ ਹੋਈ ਵੋਟਿੰਗ <br/> ਅਗਲੀ ਖ਼ਬਰ ਫ਼ਰਿੱਜਾਂ, 'ਵਾਟਰ ਕੂਲਰਾਂ' ਦੇ ਲਿਤਾੜੇ ਮਿੱਟੀ ਦੇ ਘੜਿਆਂ ਨੇ ਮੁੜ ਕਾਇਮ ਕੀਤੀ ਆਪਣੀ ਸਰਦਾਰੀ <br/>
Ad Position 24