18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਦੇਸ਼ ਦੀਆਂ ਜਮਹੂਰੀ ਸੰਸਥਾਵਾਂ ਦੀ ਖ਼ੁਦ-ਮੁਖਤਿਆਰੀ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ <br/>

Ad Position 21
No active advertisement
ਭਾਈ ਮੇਜਰ ਸਿੰਘ ਖ਼ਾਲਸਾ <br/> 28-05-2026
ਅੰਮਿ੍ਤਸਰ, 27 ਮਈ (ਜਸਵੰਤ ਸਿੰਘ ਜੱਸ)-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ ਨੇ ਦੇਸ਼ ਦੀਆਂ ਮੌਜੂਦਾ ਰਾਜਨੀਤਿਕ ਤੇ ਸਮਾਜਿਕ ਪ੍ਰਸਥਿਤੀਆਂ 'ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਜ ਪ੍ਰਣਾਲੀ ਦਾ ਵਿਸ਼ਲੇਸ਼ਣ ਕਰਦਿਆਂ ਦੇਸ਼ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ | ਅੱਜ ਇਥੇ ਫੈਡਰੇਸ਼ਨ ਆਗੂ ਮਨਦੀਪ ਸਿੰਘ ਵਲੋਂ ਜਾਰੀ ਬਿਆਨ ਵਿਚ ਭਾਈ ਖ਼ਾਲਸਾ ਨੇ ਕਿਹਾ ਕਿ ਦੇਸ਼ ਦੀ ਅਨੇਕਤਾ ਵਿਚ ਏਕਤਾ ਨੂੰ ਬਣਾਈ ਰੱਖਣ ਲਈ ਘੱਟ ਗਿਣਤੀਆਂ (ਮੁਸਲਮਾਨਾਂ, ਸਿੱਖਾਂ ਅਤੇ ਇਸਾਈਆਂ) ਦੇ ਨਾਲ-ਨਾਲ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ | ਉਨ੍ਹਾਂ ਸਮਾਜ ਵਿਚ ਵਧ ਰਹੀ ਕੱਟੜਤਾ ਅਤੇ ਨਫ਼ਰਤੀ ਬਿਆਨਬਾਜ਼ੀ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਚੋਣ ਕਮਿਸ਼ਨ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ | ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਚੋਣ ਜ਼ਾਬਤੇ ਦੀ ਪਾਲਣਾ ਬਰਾਬਰ ਰੂਪ ਵਿਚ ਲਾਗੂ ਕਰਨ ਦੀ ਮੰਗ ਕੀਤੀ | ਈਡੀ ਅਤੇ ਹੋਰ ਜਾਂਚ ਏਜੰਸੀਆਂ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਉਠਾਉਂਦਿਆਂ ਭਾਈ ਖਾਲਸਾ ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੀ ਵਰਤੋਂ ਸਿਆਸੀ ਵਿਰੋਧੀਆਂ, ਕਿਸਾਨ ਆਗੂਆਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ, ਬਲਕਿ ਕਾਨੂੰਨ ਦੇ ਦਾਇਰੇ ਵਿਚ ਨਿਰਪੱਖਤਾ ਨਾਲ ਹੋਣੀ ਚਾਹੀਦੀ ਹੈ | ਉਨ੍ਹਾਂ ਸਿੱਖ ਕੌਮ ਅਤੇ ਸਮੂਹ ਨਿਆਂ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਲੋਕਤੰਤਰੀ ਢਾਂਚੇ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਮੋਡੀਫਾਈਡ ਸਾਇਲੰਸਰਾਂ ਤੇ ਗ਼ੈਰ-ਕਾਨੂੰਨੀ ਤਬਦੀਲੀਆਂ ਵਾਲੇ ਵਾਹਨਾਂ ਖ਼ਿਲਾਫ਼ ਮਨਾਹੀ ਦੇ ਹੁਕਮ ਜਾਰੀ
Ad Position 24