ਅੰਮਿ੍ਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਧੀਨ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਤੇ ਸਤਵੰਤ ਕੌਰ ਸਹਾਇਕ ਡਾਇਰੈਕਟਰ ਦੀ ਯੋਗ ਅਗਵਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਬਚਪਨ ਪ੍ਰੋਜੈਕਟ ਤਹਿਤ ਨਰਸਰੀ ਟੀਚਰ ਟਰੇਨਿੰਗ ਵਰਕਸ਼ਾਪ ਲਗਾਈ ਗਈ, ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਮਨਿੰਦਰਪਾਲ ਕੌਰ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਮਾਝਾ ਜ਼ੋਨ ਦੇ 20 ਸਕੂਲਾਂ ਦੇ 63 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਇਸ ਵਰਕਸ਼ਾਪ 'ਚ ਸ਼ੈਲੀ ਸ਼ਰਮਾ ਅਤੇ ਸਲਮਾ ਮਲਿਕ ਬਤੌਰ ਰਿਸੋਰਸ ਪਰਸਨ ਵਜੋਂ ਹਾਜ਼ਰ ਹੋਏ | ਉਨ੍ਹਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਖਣ ਅਤੇ ਸ਼ਬਦਾਵਲੀ ਨੂੰ ਸੌਖੇ ਢੰਗ ਨਾਲ ਯਾਦ ਕੀਤਾ ਜਾ ਸਕਦਾ ਹੈ ਤਾ ਕਿ ਬੱਚੇ ਦਾ ਸਰਬ ਪੱਖੀ ਵਿਕਾਸ ਹੋ ਸਕੇ | ਏ. ਆਈ. ਤਕਨੀਕ ਰਾਹੀਂ ਬੱਚਿਆਂ ਨੂੰ ਸਿਖਾਉਣ ਦੇ ਗੁਣਾਂ ਤੋਂ ਜਾਣੂ ਕਰਵਾਇਆ ਤੇ ਬੱਚਿਆਂ ਦੀ ਹੋਲਿਸਟਿਕ ਡਿਵੈਲਪਮੈਂਟ ਕਰਨ ਵਾਸਤੇ ਨਵੀਆਂ ਤਕਨੀਕਾਂ ਦੱਸੀਆਂ |