17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੇਂਦਰ ਤੇ ਸੂਬਾ ਸਰਕਾਰਾਂ ਸਿਆਸੀ ਫਾਇਦੇ ਲਈ ਡੇਰਾ ਸਿਰਸਾ ਮੁਖੀ ਨੂੰ ਦਿਵਾ ਰਹੀਆਂ ਹਨ ਵਾਰ-ਵਾਰ ਪੈਰੋਲ-ਪ੍ਰਧਾਨ ਸੰਧੂ, ਸਰਕਾਰੀਆ <br/>

Ad Position 21
No active advertisement
ਪ੍ਰਧਾਨ ਸਵਿੰਦਰ ਸਿੰਘ ਕੋਟ ਖ਼ਾਲਸਾ ਤੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀਆਂ ਤਸਵੀਰਾਂ | <br/> 28-05-2026
ਛੇਹਰਟਾ, 27 ਮਈ (ਪੱਤਰ ਪ੍ਰੇਰਕ)-ਇਤਿਹਾਸਿਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖ਼ਾਲਸਾ ਤੇ ਗੁਰਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਵਲੋਂ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿਆਸੀ ਫਾਇਦੇ ਦੇ ਲਈ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ ਤੇ ਸੂਬਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜਬਰ-ਜਨਾਹ ਅਤੇ ਸੰਗੀਨ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਮੁੜ 30 ਦਿਨਾਂ ਦੀ ਪੈਰੋਲ ਦਿੱਤੇ ਜਾਣ ਤੋਂ ਬਾਅਦ ਪੰਜਾਬ ਅਤੇ ਦੇਸ਼ ਭਰ ਦੀਆਂ ਸਿੱਖ ਜਥੇਬੰਦੀਆਂ ਇਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿਚ ਤਿੱਖਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ 2017 ਵਿਚ ਸਜ਼ਾ ਹੋਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਡੇਰਾ ਮੁਖੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ, ਜਿਸ ਦੇ ਸਖਤ ਵਿਰੋਧ ਜਤਾਉਂਦੇ ਹੋਏ ਪ੍ਰਧਾਨ ਸੰਧੂ ਤੇ ਸਰਕਾਰੀਆ ਨੇ ਕਿਹਾ ਕਿ ਇਕ ਪਾਸੇ ਸੰਗੀਨ ਜ਼ੁਰਮਾਂ ਦੇ ਦੋਸ਼ੀ ਨੂੰ ਵਾਰ-ਵਾਰ ਰਾਹਤ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ 'ਬੰਦੀ ਸਿੰਘਾਂ' (ਸਿੱਖ ਕੈਦੀਆਂ) ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਵਰਗੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਤੱਕ ਦੀ ਇਜਾਜ਼ਤ ਨਹੀਂ ਮਿਲ ਰਹੀ, ਜਦਕਿ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਭੇਜਿਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਡੇਰਾ ਮੁਖੀ ਦੀ ਪੈਰੋਲ ਦਾ ਸਮਾਂ ਹਮੇਸ਼ਾ ਚੋਣਾਂ ਜਾਂ ਸਿਆਸੀ ਸਰਗਰਮੀਆਂ ਦੇ ਨੇੜੇ ਤੈਅ ਕੀਤਾ ਜਾਂਦਾ ਹੈ ਤਾਂ ਜੋ ਵੋਟ ਬੈਂਕ ਨੂੰ ਪ੍ਰਭਾਵਿਤ ਕੀਤਾ ਜਾ ਸਕੇ | ਉਨਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ਵਿਚ ਸਾਰਿਆਂ ਲਈ ਇੱਕੋ ਜਿਹਾ ਕਾਨੂੰਨ ਲਾਗੂ ਨਾ ਕੀਤਾ ਗਿਆ ਅਤੇ ਸਿੱਖ ਕੈਦੀਆਂ ਨਾਲ ਹੋ ਰਿਹਾ ਵਿਤਕਰਾ ਬੰਦ ਨਾ ਹੋਇਆ, ਤਾਂ ਉਹ ਇਸ ਬੇਇਨਸਾਫ਼ੀ ਖ਼ਿਲਾਫ਼ ਵੱਡੇ ਪੱਧਰ 'ਤੇ ਆਵਾਜ਼ ਬੁਲੰਦ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਉਦਯੋਗਿਕ, ਵਪਾਰਕ ਤੇ ਪ੍ਰਸ਼ਾਸਨਿਕ ਸਥਿਤੀ ਚਿੰਤਾਜਨਕ-ਓਮ ਪ੍ਰਕਾਸ਼ ਸੋਨੀ <br/> ਅਗਲੀ ਖ਼ਬਰ ਅੱਗ ਵਰਾਉਂਦੀ ਧੁੱਪ 'ਚ ਤੰਦੂਰ ਵਾਂਗ ਤਪ ਰਹੇ ਛਾਂ ਤੋਂ ਸੱਖਣੇ ਚੌਕ <br/>
Ad Position 24