ਅੰਮਿ੍ਤਸਰ/ਸੁਲਤਾਨਵਿੰਡ, 27 ਮਈ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਬੀ-ਡਵੀਜ਼ਨ ਨੂੰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਇਕ ਤੈਰਦੀ ਹੋਈ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਇਸ ਮੌਕੇ ਥਾਣਾ ਬੀ ਡਵੀਜ਼ਨ ਦੇ ਏ. ਐੱਸ. ਆਈ. ਹਰਵਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕਢਵਾ ਕੇ ਲਾਸ਼ ਦੀ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਤੋਂ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਛਾਣ ਨਾ ਹੋਣ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਅੰਮਿ੍ਤਸਰ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ ਤਾਂ ਜੋ ਇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਸਕੇ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਬੀ ਡਵੀਜ਼ਨ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ |