12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਤ ਭੂਰੀ ਵਾਲਿਆਂ ਵਲੋਂ ਨਿਰਮਾਣ ਅਧੀਨ ਲੰਗਰ ਹਾਲ ਦੀ ਚੌਥੀ ਮੰਜ਼ਿਲ ਦੇ ਲੈਂਟਰ ਦੀ ਸੇਵਾ ਸੰਪੰਨ <br/>

Ad Position 21
No active advertisement
ਅਜੀਤ ਡੈਸਕ 29-05-2026
ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤਿਆਰ ਕੀਤੀ ਜਾ ਰਹੀ ਲੰਗਰ ਹਾਲ ਦੀ ਨਵੀਂ ਬਹੁਮੰਜ਼ਿਲਾ ਇਮਾਰਤ ਦੀ ਚੌਥੀ ਮੰਜ਼ਿਲ ਦਾ ਲੈਂਟਰ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਇਆ ਗਿਆ | ਅਰਦਾਸ ਉਪਰੰਤ ਲੈਂਟਰ ਪਾਉਣ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਰਾਣਾ ਜੀ, ਬਾਬਾ ਅਵਤਾਰ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਯਾਦਵਿੰਦਰ ਸਿੰਘ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਬਲਦੇਵ ਸਿੰਘ ਧੁੰਨ, ਜੇ. ਈ. ਸ਼ਮਸ਼ੇਰ ਸਿੰਘ ਅਤੇ ਕੁਲਦੀਪ ਸਿੰਘ ਪੰਡੋਰੀ ਆਦਿ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਕੰਕਰੀਟ ਦੇ ਪਹਿਲੇ ਬਾਲਟੇ ਪਾ ਕੇ ਕੀਤੀ ਗਈ | ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਪ੍ਰਬੰਧ ਨੂੰ ਹੋਰ ਸੁਚਾਰੂ ਤੇ ਆਧੁਨਿਕ ਬਣਾਉਣ ਲਈ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੇ ਵਿਸਤਾਰ, ਲੰਗਰ ਹਾਲ ਦੀ ਨਵੀਂ ਇਮਾਰਤ ਅਤੇ ਵਾਹਨਾਂ ਲਈ ਜ਼ਮੀਨਦੋਜ਼ ਪਾਰਕਿੰਗ ਤਿਆਰ ਕਰਨ ਦੀ ਸੇਵਾ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਨੂੰ ਸੌਂਪੀ ਹੋਈ ਹੈ | ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਨਾਲ ਲੱਗਦੀਆਂ ਕਈ ਨਿੱਜੀ ਜਾਇਦਾਦਾਂ ਖਰੀਦ ਕੇ ਗੁਰਦੁਆਰਾ ਕੰਪਲੈਕਸ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਤੇ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਜ਼ਮੀਨ ਤੋਂ ਹੇਠਾਂ ਤਿੰਨ ਮੰਜ਼ਿਲਾਂ ਵਿਸ਼ਾਲ ਪਾਰਕਿੰਗ ਤਿਆਰ ਕੀਤੀ ਗਈ ਹੈ, ਜਦਕਿ ਇਸ ਦੇ ਉੱਪਰ ਚਾਰ ਮੰਜ਼ਿਲਾਂ ਦੀ ਆਧੁਨਿਕ ਲੰਗਰ ਸਾਹਿਬ ਦੀ ਇਮਾਰਤ ਉਸਾਰੀ ਅਧੀਨ ਹੈ, ਜਿਸ ਦਾ ਅੱਜ ਲੈਂਟਰ ਪਾਇਆ ਗਿਆ | ਇਸ ਤੋਂ ਇਲਾਵਾ ਸੰਗਤਾਂ ਦੇ ਜੋੜਿਆਂ ਦੀ ਸੰਭਾਲ ਲਈ ਅਤਿ-ਆਧੁਨਿਕ ਜੋੜਾ ਘਰ ਵੀ ਤਿਆਰ ਕੀਤਾ ਜਾ ਰਿਹਾ ਹੈ |
ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਲੰਗਰ ਹਾਲ ਦੀ ਨਵੀਂ ਇਮਾਰਤ ਨੂੰ ਪੂਰੀ ਤਰ੍ਹਾਂ ਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਡੀਆਂ ਲਿਫ਼ਟਾਂ, ਕੁਦਰਤੀ ਰੌਸ਼ਨੀ ਅਤੇ ਹਵਾ ਦੀ ਸੁਵਿਧਾ, ਪ੍ਰਦੂਸ਼ਣ ਰੋਕੂ ਯੰਤਰ ਤੇ ਆਧੁਨਿਕ ਸੁਰੱਖਿਆ ਪ੍ਰਣਾਲੀਆਂ ਸਥਾਪਿਤ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਮਾਰਤ ਦੀਆਂ ਦੋ ਮੰਜ਼ਿਲਾਂ ਲੰਗਰ ਦੀਆਂ ਰਸਦਾਂ ਸਟੋਰ ਕਰਨ ਅਤੇ ਲੰਗਰ ਤਿਆਰ ਕਰਨ ਲਈ ਹੋਣਗੀਆਂ, ਜਦਕਿ ਦੋ ਮੰਜ਼ਿਲਾਂ ਸੰਗਤਾਂ ਨੂੰ ਲੰਗਰ ਛਕਾਉਣ ਲਈ ਸਮਰਪਿਤ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਅੱਜ ਦੇ ਲੈਂਟਰ ਨਾਲ ਲੰਗਰ ਹਾਲ ਦੀ ਉਸਾਰੀ ਦਾ ਵੱਡਾ ਪੜਾਅ ਮੁਕੰਮਲ ਹੋ ਗਿਆ ਹੈ |
ਮੈਨੇਜਰ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਸ਼ਾਂ ਵਲੋਂ ਬੜੇ ਮਿਆਰੀ ਅਤੇ ਅਤਿ ਆਧੁਨਿਕ ਸੇਵਾ ਦੇ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਜੋ ਮੁਕੰਮਲ ਹੋ ਜਾਣ ਤੇ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਦੇ ਕਾਰਜਾਂ ਵਿਚ ਸਹਿਯੋਗ ਕਰਨ |

Ad Position 22
No active advertisement
ਪਿਛਲੀ ਖ਼ਬਰ 32ਵੀਂ ਮਹਾਨ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ 2 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਹੋਵੇਗੀ ਆਰੰਭ... ਅਗਲੀ ਖ਼ਬਰ ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਅੱਗ ਭੜਕੀ, ਅੱਗ ਬੁਝਾਊ ਗੱਡੀਆਂ ਵੀ ਦੇਰੀ ਨਾਲ ਪੁੱਜੀਆਂ-ਸੋਨੀ <br/>
Ad Position 24