12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਸੇਸ਼ ਇੰਨਟੈਂਸਿਵ ਰਵੀਜ਼ਨ ਸੰਬੰਧੀ ਬੀ.ਐੱਲ.ਓ. 25 ਜੂਨ ਤੋਂ ਘਰ-ਘਰ ਜਾ ਕੇ ਭਰਨਗੇ ਫਾਰਮ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 29-05-2026
ਅੰਮਿ੍ਤਸਰ, 28 ਮਈ (ਰੇਸ਼ਮ ਸਿੰਘ)-ਰਾਜ ਵਿਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐੱਸ.ਆਈ.ਆਰ) ਦੇ ਸੰਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 55 ਵਾਧੂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, 213 ਸੁਪਰਵਾਈਜ਼ਰ, 5 ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰ ਅਤੇ 2134 ਬੀ.ਐੱਲ.ਓਜ਼ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਸੰਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਬੀ.ਐੱਲ.ਓਜ਼ ਵਲੋਂ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ | ਡਰਾਫਟ ਵੋਟਰ ਸੂਚੀ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸਿਹਤ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਦਮਦਮੀ ਟਕਸਾਲ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਲੋਕਲ ਮੀਟਿੰਗ 30 ਨੂੰ <br/>
Ad Position 24