12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਡਾ. ਅਜੇ ਗੁਪਤਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਅਜੇ ਗੁਪਤਾ, ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 29-05-2026
ਅੰਮਿ੍ਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਕੋਟ ਆਤਮਾ ਸਿੰਘ 'ਚ ਸੜਕ ਅਤੇ ਗਲੀਆਂ ਤੋਂ ਇਲਾਵਾ ਗੇਟ ਖਜ਼ਾਨਾ ਅਤੇ ਲੋਹਗੜ੍ਹ ਖੇਤਰਾਂ ਵਿਚ ਦੋ ਆਧੁਨਿਕ ਪਖਾਨੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਚਾਰ ਆਧੁਨਿਕ ਟਾਇਲਟ ਸੈੱਟ ਬਣਾਏ ਗਏ ਹਨ ਅਤੇ ਬਾਕੀ ਉਸਾਰੀ ਅਧੀਨ ਹਨ | ਉਨ੍ਹਾਂ ਕਿਹਾ ਕਿ ਉਹ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ | ਉਨ੍ਹਾਂ ਅੱਗੇ ਕਿਹਾ ਕਿ ਸਾਰੇ ਵਾਰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਹਰ ਖੇਤਰ ਵਿਚ ਜਿੱਥੇ ਸ਼ਿਕਾਇਤਾਂ ਮਿਲਦੀਆਂ ਹਨ, ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਂਦਾ ਹੈ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਵਿਸ਼ਾਲ ਗਿੱਲ, ਰਾਮ ਕੁਮਾਰ, ਗੁਰਦਾਸ ਸਿੰਘ, ਵਿਸ਼ਾਲ ਲਾਡੀ, ਬਿੱਟੂ ਦੋਧੀ, ਹੈਪੀ ਕੁਮਾਰ, ਇਲਾਕਾ ਨਿਵਾਸੀ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਕੇ ਆਮ ਲੋਕਾਂ ਦੀ ਤੋੜੀ ਕਮਰ-ਜਸਬੀਰ ਸਿੰਘ ਗਿੱਲ ਡਿੰਪਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸਿਹਤ ਸੈਸ਼ਨ ਕਰਵਾਇਆ <br/>
Ad Position 24