12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਂਦਰ ਸਰਕਾਰ ਨੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਕੇ ਆਮ ਲੋਕਾਂ ਦੀ ਤੋੜੀ ਕਮਰ-ਜਸਬੀਰ ਸਿੰਘ ਗਿੱਲ ਡਿੰਪਾ

Ad Position 21
No active advertisement
ਅਜੀਤ ਡੈਸਕ 29-05-2026
ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲਗਾਤਾਰ 10 ਦਿਨਾਂ ਵਿਚ ਡੀਜਲ-ਪੈਟਰੋਲ ਦੇ ਰੇਟ ਵਧਾ ਕੇੇ ਆਮ ਲੋਕਾਂ ਦਾ ਲੱਕ ਤੋੜਕੇ ਰੱਖ ਦਿੱਤਾ ਹੈ, ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਉੱਛਲ ਰਹੀ ਹੈ ਤੇ ਇਸ ਸਰਕਾਰ ਨੂੰ ਗਰੀਬਾਂ ਦੀ ਕੋਈ ਫਿਕਰ ਨਹੀਂ ਹੈ, ਇਸ ਸਭ ਕੁਝ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਕੀਤਾ ਗਿਆ ਹੈ ਤੇ ਸਾਰਾ ਬੋਝ ਆਮ ਲੋਕਾਂ 'ਤੇ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰੀ ਤੇਲ ਕੰਪਨੀਆਂ ਹਜਾਰਾਂ ਕਰੋੜਾਂ ਰੁਪਏ ਦਾ ਮੁਨਾਫਾ ਕਮਾ ਰਹੀਆਂ ਹਨ ਅਤੇ ਦੂਜੇ ਪਾਸੇ ਆਮ ਲੋਕਾਂ 'ਤੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਕੇ ਉਨ੍ਹਾਂ ਦੀ ਆਰਥਿਕ ਕਮਰ ਤੋੜੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਰਾਮ ਕਥਾ ਅੰਮਿ੍ਤ <br/> ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ <br/>
Ad Position 24