12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐੱਨ.ਸੀ.ਸੀ. ਕੈਂਪ ਲਗਾਇਆ <br/>

Ad Position 21
No active advertisement
ਐੱਨ.ਸੀ.ਸੀ. ਵਿਦਿਆਰਥੀਆਂ ਨਾਲ ਪਿ੍ੰ. ਡਾ. ਵਿਨੋਦਿਤਾ ਸਾਂਖਿਆਨ ਤੇ ਹੋਰ | ਅਜੀਤ ਤਸਵੀਰ <br/> 29-05-2026
ਅੰਮਿ੍ਤਸਰ, 28 ਮਈ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਐੱਨ. ਸੀ. ਸੀ. ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਸਰਕਾਰੀ ਆਈ. ਟੀ. ਆਈ. ਰਾਮ ਤੀਰਥ ਰੋਡ ਵਿਖੇ ਆਯੋਜਿਤ ਐੱਨ. ਸੀ. ਸੀ. ਕੈਂਪ 'ਚ ਹਿੱਸਾ ਲਿਆ | ਇਸ ਕੈਂਪ 'ਚ ਪੰਜਾਬ ਭਰ ਦੇ ਲਗਭਗ 30 ਸਕੂਲਾਂ ਦੇ ਵਿਦਿਆਰਥੀਆਂ ਮੌਜੂਦ ਸਨ | ਅਧਿਆਪਕ ਮੋਹਿਤ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ 25 ਕੈਡਿਟਾਂ ਨੇ ਐੱਨ. ਸੀ. ਸੀ. ਕੈਂਪ 'ਚ ਆਯੋਜਿਤ ਵੱਖ-ਵੱਖ ਮੁਕਾਬਲਿਆਂ ਅਤੇ ਗਤੀਵਿਧੀਆਂ 'ਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ, ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ | ਪਿ੍ੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰੀਰਕ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਦਾ ਹੈ | ਐੱਨ. ਸੀ. ਸੀ. ਕੈਂਪ 'ਚ ਸ਼ਾਮਿਲ ਹੋ ਕੇ ਵਿਦਿਆਰਥੀ ਅਨੁਸ਼ਾਸਨ, ਦੇਸ਼ ਭਗਤੀ, ਰਾਸ਼ਟਰ ਦੀ ਸੇਵਾ, ਲਗਨ ਅਤੇ ਸਵੈ-ਨਿਯੰਤਰਣ ਸਿੱਖਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਕੱਥੂਨੰਗਲ ਥਾਣੇ ਦੇ ਬਾਹਰ ਦਿੱਤਾ ਧਰਨਾ <br/> ਅਗਲੀ ਖ਼ਬਰ ਮਾਊਾਟ ਲਿਟਰਾ ਜੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>
Ad Position 24