ਚੋਗਾਵਾਂ/ਅੰਮਿ੍ਤਸਰ, 28 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਓਡਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਐੱਮ. ਪੀ. ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 40 ਦੇ ਕਰੀਬ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਭਾਈ ਪਵਨਦੀਪ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਉਦਮਪ੍ਰੀਤ ਸਿੰਘ, ਹਰਜੀਤ ਸਿੰਘ, ਜਸ਼ਨਦੀਪ ਸਿੰਘ, ਗੁਰਜੰਟ ਸਿੰਘ, ਲਾਭ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਜਸਬੀਰ ਸਿੰਘ, ਅਭੀਨੂਰ ਸਿੰਘ, ਨਿਰਮਲ ਸਿੰਘ, ਗੁਰਲਾਲ ਸਿੰਘ, ਸੁਖਬੀਰ ਸਿੰਘ, ਰੋਸ਼ਨਬੀਰ ਸਿੰਘ, ਲਖਵਿੰਦਰ ਸਿੰਘ ਟੋਨੀ, ਜਸਪਿੰਦਰ ਸਿੰਘ, ਸਤਨਾਮ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸਰਵਣ ਸਿੰਘ, ਸੁਖਚੈਨ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ |