11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮੁਸਲਿਮ ਭਾਈਚਾਰੇ ਨੇ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਸਥਾਨਕ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਖ਼ੈਰੂਦੀਨ 'ਚ ਈਦ-ਉਲ-ਅਜ਼ਹਾ ਦੇ ਮੌਕੇ 'ਤੇ ਈਦ ਦੀ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ (ਸੱਜੇ) ਈਦ ਦੀ ਨਮਾਜ਼ ਅਦਾ ਕਰਦੀਆਂ ਹੋਈਆਂ ਬੱਚਿਆਂ | ਤਸਵੀਰਾਂ : ਹਰਜੀਤ ਸਿੰਘ <br/> 29-05-2026
ਅੰਮਿ੍ਤਸਰ, 28 ਮਈ (ਰਾਜੇਸ਼ ਕੁਮਾਰ ਸ਼ਰਮਾ)-ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਇਕ ਦੂਜੇ ਦੇ ਗਲੇ ਲੱਗ ਕੇ ਵਧਾਈ ਦਿੱਤੀ | ਈਦ-ਉਲ-ਅਜ਼ਹਾ ਨੂੰ ਬਕਰੀਦ ਵੀ ਕਿਹਾ ਜਾਂਦਾ ਹੈ ਅਤੇ ਇਸ ਨੂੰ ਇਸਲਾਮ ਧਰਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ | ਸਥਾਨਕ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਖ਼ੈਰੂਦੀਨ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ | ਇਸ ਦੌਰਾਨ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਵੀ ਪ੍ਰੋਗਰਾਮ 'ਚ ਸ਼ਿਰਕਤ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਈਦ ਦੀ ਮੁਬਾਰਕਬਾਦ ਸਾਂਝੀ ਕੀਤੀ ਗਈ | ਉਨ੍ਹਾਂ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਹਰੇਕ ਨੂੰ ਸਾਰਿਆਂ ਧਰਮਾਂ ਦਾ ਦਿਲੋਂ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਸੁਲਤਾਨਵਿੰਡ ਰੋਡ, ਟਾਉਨ ਹਾਲ, ਗੋਲ ਹੱਟੀ ਚੌਂਕ ਸਮੇਤ ਹੋਰਨਾਂ ਮਸਜਿਦਾਂ 'ਚ ਵੀ ਬਕਰੀਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਹਲਕਾ ਉੱਤਰੀ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਭਵਨਜ਼ ਕਲਾ ਕੇਂਦਰ ਨੇ ਸੱਭਿਆਚਾਰਕ ਪ੍ਰੋਗਰਾਮ 'ਸ਼ਿਵ ਬਟਾਲਵੀ ਨਾਈਟ' ਕਰਵਾਇਆ <br/>
Ad Position 24