ਅੰਮ੍ਰਿਤਸਰ, 30 ਮਈ (ਰੇਸ਼ਮ ਸਿੰਘ)- ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ ਵਿਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮੰਨਵਾ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਚ ਏ.ਆਈ. ਪਾਵਰਡ 3- ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ । ਡਾ. ਸਿੰਘ ਨੇ ਦਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 62 ਸਾਲਾ ਜੰਮੂ ਦੀ ਰਹਿਣ ਵਾਲੀ ਮਰੀਜ਼ ਬੀਬੀ ਦਾ ਇਥੇ ਲਿਵਾਸਾ ਹਸਪਤਾਲ ਵਿਚ ਸਫਲ �ਪਰੇਸ਼ਨ ਕੀਤਾ। ਡਾ: ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਅਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿਲ ਹੱਡੀ ਵਿਚ ਡ੍ਰਿੱਲ ਕਰਕੇ ਲਗਾਏ ਜਾਂਦੇ ਸਨ। ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ। ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ । ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3- ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ।