ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ ਤੋਂ ਇਲਾਵਾ ਅੱਜ ਸੇਵਾ ਮੁਕਤ ਹੋਏ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀਆਂ ਸੁਪਰਵਾਈਜ਼ਰ ਹਰਭਜਨ ਸਿੰਘ, ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਅਜੈਬ ਸਿੰਘ ਅਭਿਆਸੀ, �.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਹੋਰ ਅਧਿਕਾਰੀਆਂ ਵਲੋਂ ਸਿਰੋਪਾ�, ਸ੍ਰੀ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਭਿੱਟੇਵੱਡ, ਅਭਿਆਸੀ ਤੇ ਸਕੱਤਰ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ ਤੇ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਅਜ਼ਾਦਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।