27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਿਗਮ ਚੋਣਾਂ ਦੀ ਜਿੱਤ ਦੀ ਖੁਸ਼ੀ 'ਚ ਮੰਤਰੀ ਈ. ਟੀ. ਓ. ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 01-06-2026
ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਵਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ 'ਤੇ ਆਪਣੀ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਜੰਡਿਆਲਾ ਗੁਰੂ ਦੇ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਆਪਣਾ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਜੰਡਿਆਲਾ ਗੁਰੂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ | ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਇਹ ਫਤਵਾ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹੋਰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਵੇਗਾ | ਉਨ੍ਹਾਂ ਵਿਰੋਧੀ ਧਿਰ ਵਲੋਂ ਚੋਣਾਂ ਦੌਰਾਨ ਧਾਂਧਲੀ ਦੇ ਲਗਾਏ ਜਾ ਰਹੇ ਦੋਸ਼ਾਂ ਨਕਾਰਦਿਆ ਕਿਹਾ ਕਿ ਲੋਕਤੰਤਰ ਢੰਗ ਨਾਲ ਵੋਟਾ ਹੋਈਆਂ ਅਤੇ ਲੋਕਾਂ ਨੇ ਖੁੱਲ੍ਹ ਕੇ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਅੰਮਿ੍ਤਸਰ ਫੇਰੀ ਦੀਆਂ ਤਿਆਰੀਆਂ ਸੰਬੰਧੀ ਪ੍ਰਧਾਨ ਸੰਧੂ ਨੇ ਕੀਤੀ ਬੈਠਕ ਅਗਲੀ ਖ਼ਬਰ ਨਹੀਂ ਡਰ ਵੇਅਰ ਹਾਊਸ ਦੀ ਇੰਸਪੈਕਟਰ ਨੂੰ ਕਿਸੇ ਦਾ, ਗ਼ਰੀਬ ਲੋਕਾਂ ਦੇ ਖਾਣ ਵਾਲੀ ਕਣਕ ਦੀਆਂ ਤਰਪਾਲਾਂ ਲਵਾ ਕੇ ਬਾਰਿ...
Ad Position 24